ਨਵੇਂ ਥਾਣਾ ਮੁਖੀ ਵੱਲੋਂ ਨਸ਼ਾ ਤਸਕਰਾ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ
ਮੱਲਾਂ ਵਾਲਾ ਖਾਸ 9 ਜਨਵਰੀ ਹਰਨੇਕ ਸਿੰਘ ਭੁੱਲਰ ।
ਨਵੇਂ ਤਾਇਨਾਤ ਥਾਣਾ ਮੁਖੀ ਜਤਿੰਦਰ ਸਿੰਘ ਵੱਲੋਂ ਨਸ਼ਾ ਤਸਕਰਾ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹ ਫਿਰੋਜ਼ਪੁਰ ਤੋਂ ਬਦਲੀ ਹੋ ਕੇ ਮੱਲਾਂ ਵਾਲੇ ਇਲਾਕੇ ਵਿੱਚ ਪਹੁੰਚੇ ਹਨ।ਥਾਣਾ ਮੁਖੀ ਜਤਿੰਦਰ ਸਿੰਘ ਨੇ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ “ਮੈਂ ਇਸ ਇਲਾਕੇ ਵਿੱਚ ਨਸ਼ਾ ਨਹੀਂ ਵਿੱਖਮ ਦਿਆਂਗਾ। ਜੇਕਰ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਵੀ ਕੜੀ ਕਾਰਵਾਈ ਕੀਤੀ ਜਾਵੇਗੀ।”
ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਵੱਲੋਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾ ਕੇ ਨਸ਼ਾ ਛਡਾਉਣ ਵਿੱਚ ਮਦਦ ਕੀਤੀ ਜਾਵੇਗੀ।
ਇਸ ਪ੍ਰੈਸ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰ ਸ਼ਾਮਲ ਹੋਏ ਅਤੇ ਕਈ ਸਥਾਨਕ ਮੁੱਦਿਆਂ ‘ਤੇ ਵੀ ਗੱਲਬਾਤ ਹੋਈ। ਇਸ ਦੌਰਾਨ ਕੁਝ ਪੱਤਰਕਾਰਾਂ ਵੱਲੋਂ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਸਮਾਨ ਰੱਖਣ ਦੇ ਮੁੱਦੇ ਨੂੰ ਵੀ ਉੱਠਾਇਆ ਗਿਆ। ਪੱਤਰਕਾਰਾਂ ਨੇ ਕਿਹਾ ਕਿ ਇਸ ਕਾਰਨ ਟਰੈਫਿਕ ਵਿੱਚ ਵੱਡਾ ਵਿਘਨ ਪੈਂਦਾ ਹੈ ਅਤੇ ਲੋਕਾਂ ਲਈ ਨਾ ਸਿਰਫ਼ ਵਾਹਨ ਚਲਾਉਣਾ ਬਲਕਿ ਪੈਦਲ ਚਲਣਾ ਵੀ ਮੁਸ਼ਕਲ ਹੋ ਜਾਂਦਾ ਹੈ।ਥਾਣਾ ਮੁਖੀ ਵੱਲੋਂ ਇਸ ਮੁੱਦੇ ‘ਤੇ ਜਲਦ ਕਾਰਵਾਈ ਕਰਨ ਦਾ ਯਕੀਨ ਦਵਾਇਆ ਗਿਆ।