ਕੌਮੀ ਇਨਸਾਫ ਮੋਰਚੇ ਦੀ ਕਾਲ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਟੋਲ ਪਲਾਜ਼ਾ ਆਰਿਫ਼ ਕੇ 3 ਘੰਟੇ ਲਈ ਕੀਤਾ ਜਾਮ
ਮੱਲਾ ਵਾਲਾ (ਹਰਨੇਕ ਸਿੰਘ ਭੁੱਲਰ )ਕੌਮੀ ਇਨਸਾਫ ਮੋਰਚੇ ਦੀ ਕਾਲ ’ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜੋਨ ਆਰਿਫ਼ ਕੇ, ਜੋਨ ਬਾਬਾ ਰਾਮ ਲਾਲ, ਜੋਨ ਮੱਲਾਂ ਵਾਲਾ, ਕਰਾਂਤੀਕਾਰੀ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਟੋਲ ਪਲਾਜ਼ਾ ਆਰਿਫ਼ ਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੀ ਤਰ੍ਹਾਂ ਫ਼੍ਰੀ ਕਰਵਾਇਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਈ ਬੰਦੀ ਸਿੰਘਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਵੱਲ ਗੰਭੀਰ ਧਿਆਨ ਨਹੀਂ ਦਿੰਦੀ ਤਾਂ ਭਵਿੱਖ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਜਾਣ ਵਾਲੀ ਹਰ ਕਾਲ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ ਰਾਮਲਾਲ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਹਰਫੂਲ ਸਿੰਘ ਅਤੇ ਕਰਾਂਤੀਕਾਰੀ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ ਫਰੀਦੇਵਾਲਾ ਹਾਜ਼ਰ ਸਨ।