Punjab

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਅਕਾਲੀ ਦਲ ਪੁਨਰ ਸੁਰਜੀਤ’ ਧਿਰ ਵਿਚਾਲੇ ਟੁੱਟਿਆ ਤਾਲਮੇਲ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਅਕਾਲੀ ਦਲ ਪੁਨਰ ਸੁਰਜੀਤ’ ਧਿਰ ਵਿਚਾਲੇ ਟੁੱਟਿਆ ਤਾਲਮੇਲ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਅਕਾਲੀ ਦਲ ਪੁਨਰ ਸੁਰਜੀਤ’ ਧਿਰ ਵਿਚਾਲੇ ਟੁੱਟਿਆ ਤਾਲਮੇਲ

ਪੰਥਕ ਏਕਤਾ ਤੋਂ ਪਹਿਲਾਂ ਹੀ ਗਠਜੋੜ ਨੂੰ ਲੱਗਾ ਝਟਕਾ

ਚੰਡੀਗੜ੍ਹ : ਪੰਜਾਬ ਦੀ ਪੰਥਕ ਸਿਆਸਤ ਵਿੱਚ ਵੱਡਾ ਮੋੜ ਆ ਗਿਆ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਅਕਾਲੀ ਦਲ ਪੁਨਰ ਸੁਰਜੀਤ’ ਧਿਰ ਵਿਚਾਲੇ ਬਣਿਆ ਤਾਲਮੇਲ ਟੁੱਟ ਗਿਆ ਹੈ। ਇਸ ਸਬੰਧੀ ਜਾਣਕਾਰੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਗਈ ਹੈ।

8 ਮੈਂਬਰੀ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ ਸੀ

ਆਪਣੀ ਫੇਸਬੁੱਕ ਪੋਸਟ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਦੱਸਿਆ ਕਿ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੰਥਕ ਏਕਤਾ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਧਿਰਾਂ ਵਿਚਕਾਰ ਇੱਕ ਸਾਂਝੀ 8 ਮੈਂਬਰੀ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ ਸੀ।

ਪੋਸਟ ਮੁਤਾਬਕ ਕਮੇਟੀ ਵੱਲੋਂ ਲਗਾਤਾਰ ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਕੀਤੇ ਗਏ, ਪਰ ਕੁਝ ਮੂਲ ਅਤੇ ਅਹਿਮ ਸਿਧਾਂਤਕ ਮੁੱਦਿਆਂ ‘ਤੇ ਸਹਿਮਤੀ ਨਾ ਬਣ ਸਕਣ ਕਾਰਨ ਇਹ ਤਾਲਮੇਲ ਅੱਗੇ ਨਹੀਂ ਵੱਧ ਸਕਿਆ।

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਅਕਾਲੀ ਦਲ ਪੁਨਰ ਸੁਰਜੀਤ’ ਧਿਰ ਵਿਚਾਲੇ ਟੁੱਟਿਆ ਤਾਲਮੇਲ

“ਨੈਤਿਕ ਅਧਾਰ ਗੁਆ ਚੁੱਕੇ ਆਗੂ ਅਗਵਾਈ ਨਾ ਕਰਨ”

ਇਸ ਸਬੰਧੀ ਜਾਰੀ ਬਿਆਨ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਸ੍ਰੀ ਬਾਬੂ ਸਿੰਘ ਬਰਾੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਪ੍ਰਗਟ ਸਿੰਘ ਰਈਆ ਅਤੇ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਸਪੱਸ਼ਟ ਭਾਵਨਾ ਹੈ ਕਿ ਪੰਥ ਅਤੇ ਪੰਜਾਬ ਦੀ ਅਗਵਾਈ ਉਹੀ ਆਗੂ ਕਰਨ ਜੋ ਪੰਥ ਪ੍ਰਵਾਨਿਤ, ਇਮਾਨਦਾਰ ਅਤੇ ਸਾਫ-ਸੁਥਰੇ ਅਕਸ ਵਾਲੇ ਹੋਣ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ ਵਿੱਚ ਇਹ ਆਪਸੀ ਸਹਿਮਤੀ ਬਣੀ ਸੀ ਕਿ ਜਿਹੜੇ ਆਗੂ “ਪੰਥ ਦੀ ਅਗਵਾਈ ਕਰਨ ਦਾ ਨੈਤਿਕ ਅਧਾਰ ਗੁਆ ਚੁੱਕੇ ਹਨ”, ਉਨ੍ਹਾਂ ਨੂੰ ਅਗਵਾਈ ਤੋਂ ਪਾਸੇ ਕੀਤਾ ਜਾਵੇਗਾ।

“ਦੂਜੀ ਧਿਰ ਨੇ ਵਿਵਾਦਿਤ ਆਗੂਆਂ ਨੂੰ ਦਿੱਤੀ ਅਗਵਾਈ”

ਬਿਆਨ ਵਿੱਚ ਦੋਸ਼ ਲਗਾਇਆ ਗਿਆ ਕਿ ਦੂਜੀ ਧਿਰ ਵੱਲੋਂ ਨਾ ਸਿਰਫ ਅਜਿਹੇ ਆਗੂਆਂ ਨੂੰ ਸਨਮਾਨਿਤ ਅਹੁਦੇ ਦਿੱਤੇ ਗਏ, ਸਗੋਂ ਉਨ੍ਹਾਂ ਨੂੰ ਅਗਵਾਈ ਦੀ ਕਮਾਨ ਵੀ ਸੌਂਪੀ ਗਈ, ਜੋ ਪੰਥਕ ਏਕਤਾ ਦੀ ਭਾਵਨਾ ਅਤੇ ਸੰਗਤਾਂ ਦੀਆਂ ਉਮੀਦਾਂ ਦੇ ਉਲਟ ਹੈ।

“ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਨਾਲ ਕਮਜ਼ੋਰ ਹੋਈ ਬੁਨਿਆਦ”

ਪੋਸਟ ਵਿੱਚ ਅੱਗੇ ਕਿਹਾ ਗਿਆ ਕਿ ਦੂਜੀ ਧਿਰ ਦੀ ਲੀਡਰਸ਼ਿਪ ਵੱਲੋਂ ਲਗਾਤਾਰ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾ ਰਹੀ ਸੀ, ਜਿਸ ਨਾਲ ਗਠਜੋੜ ਦੀ ਬੁਨਿਆਦ ਕਮਜ਼ੋਰ ਹੋ ਰਹੀ ਸੀ। ਇਸ ਸਥਿਤੀ ਨੂੰ ਵੇਖਦਿਆਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਵਿਸਥਾਰਤ ਰਾਇ-ਮਸ਼ਵਰਾ ਕਰਨ ਤੋਂ ਬਾਅਦ ਤਾਲਮੇਲ ਖਤਮ ਕਰਨ ਦਾ ਫੈਸਲਾ ਲਿਆ ਗਿਆ।

“ਸੁਹਿਰਦ ਆਗੂਆਂ ਲਈ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ”

ਤਾਲਮੇਲ ਕਮੇਟੀ ਨੇ ਇਹ ਵੀ ਕਿਹਾ ਕਿ ਦੂਜੀ ਧਿਰ ਵਿੱਚ ਮੌਜੂਦ ਕਈ ਸੁਹਿਰਦ ਅਤੇ ਪੰਥਕ ਸੋਚ ਵਾਲੇ ਆਗੂਆਂ ਨੇ ਗਠਜੋੜ ਨੂੰ ਸਫਲ ਬਣਾਉਣ ਲਈ ਇਮਾਨਦਾਰ ਕੋਸ਼ਿਸ਼ਾਂ ਕੀਤੀਆਂ, ਪਰ ਮੌਜੂਦਾ ਹਾਲਾਤ ਵਿੱਚ ਉਹ ਖੁਦ ਵੀ ਬੇਵੱਸ ਨਜ਼ਰ ਆ ਰਹੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ ਪ੍ਰਵਾਨਿਤ, ਇਮਾਨਦਾਰ ਅਤੇ ਸੁਹਿਰਦ ਆਗੂਆਂ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਰਹਿਣਗੇ ਅਤੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸਾਫ-ਸੁਥਰੀ ਪੰਥਕ ਸਿਆਸਤ ਦਾ ਸੰਘਰਸ਼ ਜਾਰੀ ਰਹੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼