Punjab

ਪੰਜਾਬ ‘ਚ ਫਿਰ ਬੇਅਦਬੀ ਦਾ ਮਾਮਲਾ, ਲੋਕਾਂ ‘ਚ ਗੁੱਸਾ

ਪੰਜਾਬ ‘ਚ ਫਿਰ ਬੇਅਦਬੀ ਦਾ ਮਾਮਲਾ, ਲੋਕਾਂ ‘ਚ ਗੁੱਸਾ

ਪੰਜਾਬ ‘ਚ ਫਿਰ ਬੇਅਦਬੀ ਦਾ ਮਾਮਲਾ, ਲੋਕਾਂ ‘ਚ ਗੁੱਸਾ

ਜਲੰਧਰ: ਦੇਰ ਰਾਤ ਬਸਤੀ ਬਾਵਾ ਖੇਲ ਦੇ ਰਾਜਾ ਗਾਰਡਨ ਇਲਾਕੇ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਮਿਲਣ ਨਾਲ ਇਲਾਕੇ ਵਿੱਚ ਰੋਸ ਫੈਲ ਗਿਆ। ਗੁਰੂ ਸਾਹਿਬ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਸਿੱਖ ਸੰਗਠਨਾਂ ਨੇ ਆਪਣਾ ਗੁੱਸਾ ਪ੍ਰਗਟ ਕੀਤਾ। ਸੂਚਨਾ ਮਿਲਣ ‘ਤੇ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਅਤੇ ਏਸੀਪੀ ਬੈਸਟ ਮੌਕੇ ‘ਤੇ ਪਹੁੰਚੇ। ਪੁਲਿਸ ਟੀਮਾਂ ਨੇ ਪਲਾਟ ਅਤੇ ਦੁਕਾਨਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਬੇਅਦਬੀ ਕਿਸ ਨੇ ਕੀਤੀ ਹੈ।

ਖਾਲੀ ਪਲਾਟ ‘ਚੋਂ ਮਿਲੇ ਅੰਗ

ਮੌਕੇ ‘ਤੇ ਪਹੁੰਚੇ ਇੱਕ ਸਿੱਖ ਆਗੂ ਨੇ ਦੱਸਿਆ ਕਿ, “ਉਹ ਇੱਕ ਕੀਰਤਨ ਦਰਬਾਰ ਵਿੱਚ ਸ਼ਾਮਲ ਹੋ ਰਹੇ ਸੀ, ਜਦੋਂ ਉਸ ਨੇ ਕਿਸੇ ਨੂੰ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਅੰਗ ਖਿਲਾਰਦੇ ਦੇਖਿਆ। ਉਸ ਨੇ ਅੰਗ ਇਕੱਠੇ ਕੀਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ।” ਉਸ ਨੇ ਦਾਅਵਾ ਕੀਤਾ ਕਿ ਕਿਸੇ ਨੇ ਕੁਝ ਮਜ਼ਾਕ ਕੀਤਾ ਹੈ ਅਤੇ ਆਪਣਾ ਗੁੱਸਾ ਪ੍ਰਗਟ ਕੀਤਾ, ਜ਼ਿੰਮੇਵਾਰ ਲੋਕਾਂ ਨੂੰ ਨਾ ਬਖਸ਼ਣ ਦਾ ਵਾਅਦਾ ਕੀਤਾ। ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਰਿਪੋਰਟ ਦਿੱਤੀ ਕਿ ਗੁਟਕਾ ਸਾਹਿਬ ਦੇ ਅੰਗ ਖਾਲੀ ਪਲਾਟ ਵਿੱਚ ਸੁੱਟ ਦਿੱਤੇ ਗਏ ਸਨ, ਜਿਸ ਤੋਂ ਬਾਅਦ ਉਹ ਆਪਣੀ ਸੰਸਥਾ ਨਾਲ ਪਹੁੰਚੇ। ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਤੁਰੰਤ ਸਖ਼ਤ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ। ਇੱਕ ਹੋਰ ਸਿੱਖ ਆਗੂ ਅਤੇ ਸਥਾਨਕ ਵਾਸੀਆਂ ਨੇ ਦੱਸਿਆ ਕਿ, “ਸਿੱਖ ਧਰਮ ਦੇ ਗੁਟਕਾ ਸਾਹਿਬ ਅਤੇ ਹਿੰਦੂ ਧਰਮ ਨਾਲ ਸਬੰਧਤ ਇੱਕ ਵਰਤ ਕਥਾ ਦੀ ਵੀ ਪੋਥੀ ਮਿਲੀ ਹੈ। ਸਾਰਿਆਂ ਵਲੋਂ ਰੋਹ ਪ੍ਰਗਟ ਕੀਤਾ ਗਿਆ ਅਤੇ ਮੰਗ ਕੀਤੀ ਕਿ ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਉੱਤੇ ਤੁਰੰਤ ਕਾਰਵਾਈ ਹੋਵੇ।”

ਮੌਕੇ ਉੱਤੇ ਪਹੁੰਚੇ ਅਧਿਕਾਰੀ, ਖੰਗਾਲੇ ਜਾ ਰਹੇ ਸੀਸੀਟੀਵੀ

ਮੌਕੇ ਉੱਤੇ ਪਹੁੰਤੇ, ਏਸੀਪੀ ਵੈਸਟ ਆਤਿਸ਼ ਭਾਟੀਆ ਨੇ ਕਿਹਾ ਕਿ, “ਉਨ੍ਹਾਂ ਨੂੰ ਕੰਟਰੋਲ ਰੂਮ ਵਿੱਚ ਸੂਚਨਾ ਮਿਲੀ ਕਿ ਬਸਤੀ ਬਾਵਾ ਖੇਲ ਖੇਤਰ ਵਿੱਚ ਬਾਵਾ ਬੁੱਧਾ ਜੀ ਪੁਲ ਦੇ ਨੇੜੇ ਇੱਕ ਪਲਾਟ ਵਿੱਚ ਗੁਟਕਾ ਪਾੜ ਕੇ ਬੇਅਦਬੀ ਕੀਤੀ ਗਈ ਹੈ। ਇਸ ਤੋਂ ਬਾਅਦ ਉਹ ਅਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ। ਪਲਾਟ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਉਨ੍ਹਾਂ ਦੀ ਟੀਮ ਨੇ ਬੇਅਦਬੀ ਕਰਨ ਵਾਲੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”ਦੂਜੇ ਪਾਸੇ, ਅੱਜ (ਮੰਗਲਵਾਰ) ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਵੀ ਦੱਸਿਆ ਕਿ, “ਕੱਲ੍ਹ (ਸੋਮਵਾਰ) ਨੂੰ ਪੌਨੇ 10 ਵਜੇ ਸੂਚਨਾ ਮਿਲੀ ਕਿ ਗਲੀ ਵਿੱਚ ਗੁਟਕਾ ਸਾਹਿਬ ਦੇ ਅੰਗ ਖਿਲਾਰੇ ਹੋਏ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੌਕੇ ਉੱਤੇ ਪਹੁੰਚੀਆਂ। ਇਸ ਸਬੰਧੀ 299 ਬੀਐਨਐਸ ਦੀ ਧਾਰਾ, ਸੈਕਸ਼ਨ 5 ਦੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।”

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼