Punjab

ਪੰਜਾਬੀ ਗਾਇਕ ਇੰਦਰ ਕੌਰ ਦਾ ਕਤਲ, ਨਹਿਰ ਵਿੱਚੋਂ ਮਿਲੀ ਲਾਸ਼

ਪੰਜਾਬੀ ਗਾਇਕ ਇੰਦਰ ਕੌਰ ਦਾ ਕਤਲ, ਨਹਿਰ ਵਿੱਚੋਂ ਮਿਲੀ ਲਾਸ਼

ਪੰਜਾਬੀ ਗਾਇਕ ਇੰਦਰ ਕੌਰ ਦਾ ਕਤਲ, ਨਹਿਰ ਵਿੱਚੋਂ ਮਿਲੀ ਲਾਸ਼

ਲੁਧਿਆਣਾ: ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਸੰਗੀਤ ਉਦਯੋਗ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਸ਼ਹੂਰ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਇੰਦਰ ਕੌਰ ਦਾ ਕਤਲ ਕਰ ਦਿੱਤਾ ਹੈ। ਗਾਇਕਾ ਇੰਦਰ ਕੌਰ ਦੀ ਲਾਸ਼ ਨੀਲੋ ਨਹਿਰ ਤੋਂ ਬਰਾਮਦ ਕੀਤੀ ਗਈ ਹੈ। ਲਾਸ਼ ਦੀ ਪਛਾਣ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ, ਜਦੋਂ ਕਿ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਮਰਾਲਾ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਪਰਮਵੀਰ ਸਿੰਘ ਨੇ ਦੱਸਿਆ ਕਿ “ਸਾਡੇ ਕੋਲ 15 ਮਈ ਨੂੰ ਥਾਣਾ ਜਮਾਲਪੁਰ ਵਿੱਚ ਇੱਕ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਇਸ ਮੁਕੱਦਮੇ ਵਿੱਚ ਪਰਿਵਾਰ ਨੇ ਲਿਖਵਾਇਆ ਸੀ ਸਾਡੀ ਕੁੜੀ ਅਗਵਾ ਕਰ ਲਈ ਗਈ ਹੈ। ਉਸ ਵਿੱਚ ਅਸੀਂ ਕਾਰਵਾਈ ਕਰਦੇ ਹੋਏ 2 ਵਿਅਕਤੀ ਗ੍ਰਿਫ਼ਤਾਰ ਕੀਤੇ ਸਨ। ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਦੇ ਪਿਤਾ ਪ੍ਰੀਤਮ ਸਿੰਘ ਅਤੇ ਇੱਕ ਮੁੱਖ ਮੁਲਜ਼ਮ ਦੀ ਦੋਸਤ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਕਰਮਜੀਤ ਸਿੰਘ ਦੀ ਨਿਸ਼ਾਨਦੇਹੀ ਉੱਤੇ ਅਸੀਂ ਮ੍ਰਿਤਕ ਇੰਦਰ ਕੌਰ ਦੀ ਕਾਰ ਨੀਲੋ ਨਹਿਰ ਵਿੱਚੋਂ 16 ਮਈ ਨੂੰ ਬਰਾਮਦ ਕੀਤੀ। ਅਸੀਂ ਮ੍ਰਿਤਕਾ ਦੀ ਲਾਸ਼ ਵੀ ਬਰਾਮਦ ਕਰ ਲਈ ਹੈ ਅਤੇ ਪੋਸਟਮਾਰਟਮ ਲਈ ਸਮਰਾਲਾ ਸਿਵਲ ਹਸਪਤਾਲ ਰੱਖੀ ਹੈ।”

ਮੁੱਖ ਮੁਲਜ਼ਮ ਕੈਨੇਡਾ ਭੱਜ ਗਿਆ

ਏਐਸਆਈ ਪਰਮਵੀਰ ਸਿੰਘ ਨੇ ਦੱਸਿਆ ਕਿ “ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਜੋ ਕੈਨੇਡਾ ਭੱਜ ਗਿਆ ਹੈ ਉਹ ਵਿਆਹਿਆ ਹੋਇਆ ਹੈ ਅਤੇ ਉਸ ਦੇ ਬੱਚੇ ਵੀ ਹਨ। ਵਿਆਹ ਦਾ ਕੋਈ ਚੱਕਰ ਸੀ ਜਾਂ ਨਹੀਂ ਇਸ ਬਾਰੇ ਅਜੇ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ ਹੀ ਖੁਲਾਸਾ ਹੋ ਸਕੇਗਾ ਕਿ ਕਤਲ ਕਿਉਂ ਕੀਤਾ ਗਿਆ ਹੈ ?”

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼