Punjab

ਮੌਸਮ ਵਿਭਾਗ ਦਾ ਅਲਰਟ, ਆਉਣ ਵਾਲੇ ਦਿਨ ਹੋਰ ਵੀ ਗਰਮ

ਮੌਸਮ ਵਿਭਾਗ ਦਾ ਅਲਰਟ, ਆਉਣ ਵਾਲੇ ਦਿਨ ਹੋਰ ਵੀ ਗਰਮ

ਮੌਸਮ ਵਿਭਾਗ ਦਾ ਅਲਰਟ, ਆਉਣ ਵਾਲੇ ਦਿਨ ਹੋਰ ਵੀ ਗਰਮ

ਚੰਡੀਗੜ੍ਹ/ਦਿੱਲੀ/ਹਿਮਾਚਲ ਪ੍ਰਦੇਸ਼: ਪੰਜਾਬ ਵਿੱਚ ਹੁਣ ਗਰਮੀ ਦਾ ਕਹਿਰ ਪੈਣਾ ਸ਼ੁਰੂ ਹੋ ਚੁੱਕਾ ਹੈ। ਲੋਕਾਂ ਨੂੰ ਅਜੇ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇੱਥੋ ਤੱਕ ਕਿ, ਠੰਡੇ ਰਹਿਣ ਵਾਲੇ ਪਹਾੜਾਂ ਵਿੱਚ ਵਿੱਚ ਤਾਪਮਾਨ ਵੱਧ ਚੱਲ ਰਿਹਾ ਹੈ, ਜਿਸ ਕਰਕੇ ਹਿਮਾਚਲ ਵਿੱਚ ਵੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਜੇਕਰ ਪੰਜਾਬ ਵਿੱਚ ਤਾਪਮਾਨ ਦੀ ਗੱਲ ਕਰੀਏ ਤਾਂ, ਮੌਸਮ ਵਿਭਾਗ ਵਲੋਂ, ਬੀਤੇ ਦਿਨ (ਸੋਮਵਾਰ) ਨੂੰ ਸੂਬੇ ਅੰਦਰ ਤਾਪਮਾਨ ਵਿੱਚ 2.3 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਹੈ। ਉੱਥੇ ਹੀ, ਚੰਡੀਗੜ੍ਹ ਵਿਖੇ, ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਪੰਜਾਬ ਵਿੱਚ ਤਾਪਮਾਨ?

ਮੌਸਮ ਵਿਭਾਗ ਵਲੋਂ, ਸੋਮਵਾਰ ਨੂੰ ਸੂਬੇ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਆਮ ਨਾਲੋਂ 3.1 ਡਿਗਰੀ ਸੈਲਸੀਅਸ ਉਪਰ ਤਾਪਮਾਨ ਰਿਕਾਰਡ ਕੀਤਾ ਗਿਆ। ਸਭ ਤੋਂ ਵੱਧ ਗਰਮ ਬਠਿੰਡਾ ਸ਼ਹਿਰ ਰਿਹਾ, ਜਿੱਥੇ 47 ਡਿਗਰੀ ਤਾਪਮਾਨ ਦਰਜ ਹੋਇਆ। ਉੱਥੇ ਹੀ, ਜੇਕਰ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ (ਮੰਗਲਵਾਰ) ਨੂੰ ਮੌਸਮ ਵਿਭਾਗ ਵਲੋਂ, ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2.9 ਡਿਗਰੀ ਸੈਲਸੀਅਸ ਵਾਧਾ ਦਰਜ ਹੋਇਆ, ਜੋ ਕਿ ਆਮ ਨਾਲੋਂ 3.4 ਡਿਗਰੀ ਸੈਲਸੀਅਸ ਉੱਪਰ ਹੈ। ਸੂਬੇ ਅੰਦਰ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਰੂਪਨਗਰ ਵਿੱਚ ਦਰਜ ਹੋਇਆ ਹੈ।

ਹੀਟਵੇਵ ਦਾ ਅਲਰਟ

ਪੰਜਾਬ ਵਿੱਚ ਅੱਜ 10 ਜ਼ਿਲ੍ਹਿਆਂ- ਫਿਰੋਜ਼ਪੁਰ, ਮੋਗਾ, ਲੁਧਿਆਣਾ, ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿਖੇ ਮੌਸਮ ਵਿਭਾਗ ਵਲੋਂ ਹੀਟਵੇਵ ਯਾਨੀ ਲੂ ਅਤੇ ਗਰਮ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਭਲਕੇ 20 ਮਈ ਤੋਂ 22 ਮਈ ਤੱਕ ਪੰਜਾਬ ਭਰ ਵਿੱਚ ਇਹ ਅਲਰਟ ਜਾਰੀ ਰਹੇਗਾ।

ਦਿੱਲੀ ਵਿੱਚ ਮੌਸਮ ਦਾ ਹਾਲ

ਸੋਮਵਾਰ ਨੂੰ, ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.0 ਡਿਗਰੀ ਵੱਧ ਸੀ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਹੈ। ਘੱਟੋ-ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.2 ਡਿਗਰੀ ਘੱਟ ਹੈ। ਨਮੀ ਦਾ ਪੱਧਰ 57 ਤੋਂ 19 ਪ੍ਰਤੀਸ਼ਤ ਤੱਕ ਸੀ। ਅਯਾਨਗਰ 44.6 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਦਿੱਲੀ ਦਾ ਸਭ ਤੋਂ ਗਰਮ ਇਲਾਕਾ ਸੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਹੋ ਸਕਦਾ ਹੈ। ਹਵਾ ਦੀ ਗਤੀ 15 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਅਗਲੇ ਚਾਰ ਦਿਨਾਂ ਤੱਕ ਦਿੱਲੀ ਵਿੱਚ ਗੰਭੀਰ ਗਰਮੀ ਦੀਆਂ ਸਥਿਤੀਆਂ ਬਣੀ ਰਹਿਣਗੀਆਂ। ਇਸ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਿਕ, ਅਗਲੇ 2 ਤੋਂ 4 ਦਿਨਾਂ ਤੱਕ ਮੌਸਮ ਘੱਟ ਜਾਂ ਘੱਟ ਇੱਕੋ ਜਿਹਾ ਰਹੇਗਾ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼