Punjab

ਸਥਾਨਕ ਸਰਕਾਰਾਂ ਚੋਣਾਂ 2026 ਦੌਰਾਨ ਐਸਡੀਐਮ ਦਫ਼ਤਰ ਬਾਹਰ ਹੰਗਾਮਾ, ਅਕਾਲੀ ਆਗੂਆਂ ਵੱਲੋਂ ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸਥਾਨਕ ਸਰਕਾਰਾਂ ਚੋਣਾਂ 2026 ਦੀ ਪ੍ਰਕਿਰਿਆ ਦੌਰਾਨ ਐਸ.ਡੀ.ਐਮ. ਦਫ਼ਤਰ ਬਾਹਰ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋ ਗਈ। ਅਕਾਲੀ ਦਲ ਵੱਲੋਂ ਦੋਸ਼ ਲਗਾਇਆ ਗਿਆ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨਹੀਂ ਕਰਵਾਇਆ ਜਾ ਰਿਹਾ ਅਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪ੍ਰਕਿਰਿਆ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ।

ਜਾਣਕਾਰੀ ਮੁਤਾਬਕ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਤੇ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਐਸਡੀਐਮ ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਡਿਊਟੀ ‘ਤੇ ਤੈਨਾਤ ਡੀਐਸਪੀ ਵੱਲੋਂ ਗਨੀਵ ਕੌਰ ਨੂੰ ਦਫ਼ਤਰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਮਾਮਲਾ ਗਰਮਾ ਗਿਆ। ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਅਧਿਕਾਰੀ ਵੱਲੋਂ ਵਿਧਾਇਕਾ ਨਾਲ ਬਦਸਲੂਕੀ ਕੀਤੀ ਗਈ।

ਸਥਾਨਕ ਸਰਕਾਰਾਂ ਚੋਣਾਂ 2026 ਦੌਰਾਨ ਐਸਡੀਐਮ ਦਫ਼ਤਰ ਬਾਹਰ ਹੰਗਾਮਾ, ਅਕਾਲੀ ਆਗੂਆਂ ਵੱਲੋਂ ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼

ਘਟਨਾ ਤੋਂ ਬਾਅਦ ਅਕਾਲੀ ਵਰਕਰਾਂ ਨੇ ਐਸਡੀਐਮ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵਿਰੋਧੀ ਧਿਰ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਡੀਐਸਪੀ ਖਿਲਾਫ਼ ਕਾਰਵਾਈ ਅਤੇ ਡੋਪ ਟੈਸਟ ਦੀ ਮੰਗ ਵੀ ਕੀਤੀ।

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਵੀ ਲਿਖਤੀ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵਰਦੀ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਥਾਨਕ ਸਰਕਾਰਾਂ ਚੋਣਾਂ 2026 ਦੌਰਾਨ ਐਸਡੀਐਮ ਦਫ਼ਤਰ ਬਾਹਰ ਹੰਗਾਮਾ, ਅਕਾਲੀ ਆਗੂਆਂ ਵੱਲੋਂ ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼

ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਨਾਮਜ਼ਦਗੀ ਪ੍ਰਕਿਰਿਆ ਤੋਂ ਰੋਕਿਆ ਜਾ ਰਿਹਾ ਹੈ, ਜੋ ਲੋਕਤੰਤਰ ਲਈ ਖਤਰਨਾਕ ਸੰਕੇਤ ਹਨ।

ਫਿਲਹਾਲ ਮਾਮਲੇ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼