Punjab

ਅਕਾਲੀ ਦਲ ਵਾਰਿਸ ਪੰਜਾਬ ਤੇ ਪੁਨਰ ਸੁਰਜੀਤ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼

ਅਕਾਲੀ ਦਲ ਵਾਰਿਸ ਪੰਜਾਬ ਤੇ ਪੁਨਰ ਸੁਰਜੀਤ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼

ਅਕਾਲੀ ਦਲ ਵਾਰਿਸ ਪੰਜਾਬ ਤੇ ਪੁਨਰ ਸੁਰਜੀਤ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼

Badal Dal Sr VP Bhai Manjit Singh urges all linked to sacrilege to seek  pardon

ਅੰਮ੍ਰਿਤਸਰ: ਪੰਜਾਬ ਦੀ ਪੰਥਕ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇ ਸੰਕੇਤ ਮਿਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚਾਲੇ ਟੁੱਟੇ ਗਠਜੋੜ ਤੋਂ ਬਾਅਦ ਹੁਣ ਮੁੜ ਇਕੱਠੇ ਹੋਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਦੋਵੇਂ ਧਿਰਾਂ ਵਿਚਾਲੇ ਲਗਾਤਾਰ ਮੀਟਿੰਗਾਂ ਅਤੇ ਗੱਲਬਾਤ ਦਾ ਦੌਰ ਜਾਰੀ ਹੈ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਵਾਈਸ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ, ਪੰਥ ਅਤੇ ਲੋਕਾਂ ਦੇ ਭਲੇ ਲਈ ਦੋਵੇਂ ਧਿਰਾਂ ਦਾ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਗੰਭੀਰਤਾ ਨਾਲ ਗਠਜੋੜ ਨੂੰ ਮੁੜ ਸਥਾਪਿਤ ਕਰਨ ਲਈ ਯਤਨ ਹੋ ਰਹੇ ਹਨ।

ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਕੁਝ ਗਲਤਫਹਿਮੀਆਂ ਅਤੇ ਸਪੱਸ਼ਟਤਾ ਦੀ ਕਮੀ ਕਾਰਨ ਵਿਵਾਦ ਪੈਦਾ ਹੋਇਆ ਸੀ, ਪਰ ਹੁਣ ਦੋਵੇਂ ਪਾਸੇ ਇਹ ਮਹਿਸੂਸ ਕਰ ਰਹੇ ਹਨ ਕਿ ਇਕੱਠੇ ਹੋਏ ਬਿਨਾਂ ਪੰਜਾਬ ਵਿੱਚ ਮਜ਼ਬੂਤ ਪੰਥਕ ਰਾਜਨੀਤੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਖਾਲਸਾ ਪੰਥ ਵੀ ਚਾਹੁੰਦੇ ਹਨ ਕਿ ਪੰਥਕ ਧਿਰਾਂ ਇਕੱਠੀਆਂ ਹੋ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ।

ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਕੁਝ ਦਿਨਾਂ ਵਿੱਚ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਮੀਟਿੰਗਾਂ ਵੀ ਸੰਭਵ ਹਨ। ਪਹਿਲਾਂ ਦੋਵੇਂ ਧਿਰਾਂ ਵੱਲੋਂ ਚਾਰ-ਚਾਰ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਲੋੜ ਅਨੁਸਾਰ ਹੋਰ ਮੈਂਬਰ ਵੀ ਸ਼ਾਮਲ ਕੀਤੇ ਜਾ ਸਕਦੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਸਲਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਜੇ ਕੋਈ ਵਿਅਕਤੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸੇਵਾ ਕਰਦਾ ਹੈ ਤਾਂ ਪੰਥ ਉਸ ਨੂੰ ਮਾਫ਼ ਵੀ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਸਲਿਆਂ ਦਾ ਹੱਲ ਵੀ ਗੱਲਬਾਤ ਰਾਹੀਂ ਸੰਭਵ ਹੈ।

ਉੱਧਰ, ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹੋਰ ਚਰਚਾ ਛਿੜ ਗਈ ਜਦੋਂ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਵੀਡੀਓ ਸੁਨੇਹਾ ਜਾਰੀ ਕਰਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੇਂ ਸਮੀਕਰਨਾਂ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼