Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ 35 ਮਰੀਜ਼ ਫ਼ਰਾਰ, CCTV ਵਿੱਚ ਕੈਦ ਹੋਈ ਪੂਰੀ ਘਟਨਾ

ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ 35 ਮਰੀਜ਼ ਫ਼ਰਾਰ, CCTV ਵਿੱਚ ਕੈਦ ਹੋਈ ਪੂਰੀ ਘਟਨਾ

ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ 35 ਮਰੀਜ਼ ਫ਼ਰਾਰ, CCTV ਵਿੱਚ ਕੈਦ ਹੋਈ ਪੂਰੀ ਘਟਨਾ

ਮੋਗਾ: ਮੋਗਾ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਜਨੇਰ ਤੋਂ ਕਰੀਬ 30 ਤੋਂ 35 ਮਰੀਜ਼ਾਂ ਦੇ ਫ਼ਰਾਰ ਹੋਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਕੁਝ ਮਰੀਜ਼ਾਂ ਨੇ ਇਕੱਠੇ ਹੋ ਕੇ ਕੇਂਦਰ ਦੇ ਸੁਰੱਖਿਆ ਗਾਰਡਾਂ ‘ਤੇ ਹਮਲਾ ਕਰ ਦਿੱਤਾ ਅਤੇ ਮੈਨ ਗੇਟ ਦਾ ਜਿੰਦਰਾ ਇੱਟਾਂ ਨਾਲ ਤੋੜ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ 35 ਮਰੀਜ਼ ਫ਼ਰਾਰ, CCTV ਵਿੱਚ ਕੈਦ ਹੋਈ ਪੂਰੀ ਘਟਨਾ

ਘਟਨਾ ਤੋਂ ਬਾਅਦ ਕੇਂਦਰ ਅਤੇ ਇਲਾਕੇ ਵਿੱਚ ਹੜਕੰਪ ਮਚ ਗਿਆ। ਹਮਲੇ ਦੌਰਾਨ ਕੁਝ ਸੁਰੱਖਿਆ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ਰਾਰ ਹੋਣ ਤੋਂ ਪਹਿਲਾਂ ਮਰੀਜ਼ਾਂ ਨੇ ਕੇਂਦਰ ਅੰਦਰ ਕਾਫੀ ਹੰਗਾਮਾ ਕੀਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਫ਼ਰਾਰ ਹੋਏ ਮਰੀਜ਼ਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਪੂਰੀ ਘਟਨਾ ਦੀਆਂ ਤਸਵੀਰਾਂ ਨਸ਼ਾ ਮੁਕਤੀ ਕੇਂਦਰ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ। CCTV ਫੁਟੇਜ ਵਿੱਚ ਕੁਝ ਮਰੀਜ਼ਾਂ ਨੂੰ ਗੇਟ ਦਾ ਜਿੰਦਰਾ ਤੋੜ ਕੇ ਭੱਜਦੇ ਹੋਏ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ। ਪੁਲਿਸ ਹੁਣ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ 35 ਮਰੀਜ਼ ਫ਼ਰਾਰ, CCTV ਵਿੱਚ ਕੈਦ ਹੋਈ ਪੂਰੀ ਘਟਨਾ

ਇਸ ਘਟਨਾ ਤੋਂ ਬਾਅਦ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਦੀ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਫ਼ਰਾਰ ਹੋਏ ਮਰੀਜ਼ਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਕਾਰਨ ਇਲਾਕਾ ਵਾਸੀਆਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼