Punjab

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗੜਗੱਜ ਤੇ ਐਸਜੀਪੀਸੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗੜਗੱਜ ਤੇ ਐਸਜੀਪੀਸੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗੜਗੱਜ ਤੇ ਐਸਜੀਪੀਸੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ, ਸਤਿਕਾਰ ਸੋਧ ਐਕਟ ‘ਤੇ ਹੋਈ ਚਰਚਾ

ਲੁਧਿਆਣਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਮੁਲਾਕਾਤ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਤਿਕਾਰ ਸੋਧ ਐਕਟ ‘ਤੇ ਵਿਸਥਾਰ ਨਾਲ ਚਰਚਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗੜਗੱਜ ਤੇ ਐਸਜੀਪੀਸੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

ਜਾਣਕਾਰੀ ਅਨੁਸਾਰ ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਸਜੀਪੀਸੀ ਪ੍ਰਧਾਨ ਧਾਮੀ ਵਿਚਕਾਰ ਲਗਭਗ 20 ਮਿੰਟ ਤੱਕ ਸਤਿਕਾਰ ਸੋਧ ਐਕਟ ਨੂੰ ਲੈ ਕੇ ਗੰਭੀਰ ਚਰਚਾ ਹੋਈ। ਇਸ ਦੌਰਾਨ ਜਥੇਦਾਰ ਗੜਗੱਜ ਅਤੇ ਧਾਮੀ ਵੱਲੋਂ ਰਾਜਪਾਲ ਨੂੰ ਕਾਨੂੰਨ ਵਿੱਚ ਸ਼ਾਮਲ ਕੀਤੀਆਂ ਗਈਆਂ ਇਤਰਾਜ਼ਯੋਗ ਧਾਰਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਜਥੇਦਾਰ ਗੜਗੱਜ ਵੱਲੋਂ ਇਸ ਸਬੰਧੀ ਇੱਕ ਵਿਸ਼ੇਸ਼ ਪੱਤਰ ਵੀ ਰਾਜਪਾਲ ਨੂੰ ਸੌਂਪਿਆ ਗਿਆ, ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਅਧਿਕਾਰਿਕ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਸੀ।

ਮੁੱਖ ਮੰਤਰੀ ਨਾਲ ਗੱਲਬਾਤ ਦੀ ਸੰਭਾਵਨਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗੜਗੱਜ ਤੇ ਐਸਜੀਪੀਸੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਵੱਖ-ਵੱਖ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਗੱਲਬਾਤ ਕਰਨ ਬਾਰੇ ਵਿਚਾਰ ਕਰ ਰਹੇ ਹਨ ਤਾਂ ਜੋ ਇਸਦਾ ਸਹਿਮਤ ਹੱਲ ਨਿਕਲ ਸਕੇ। ਉਨ੍ਹਾਂ ਕਿਹਾ ਕਿ ਇਹ ਮਸਲਾ ਸੰਵੇਦਨਸ਼ੀਲ ਹੈ ਅਤੇ ਇਸਦਾ ਹੱਲ ਸਾਰੇ ਪੱਖਾਂ ਨਾਲ ਸਲਾਹ-ਮਸ਼ਵਰੇ ਰਾਹੀਂ ਹੀ ਸੰਭਵ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼