ਪੰਜਾਬ ‘ਚ ਵੱਡਾ ਹਾਦਸਾ: ਸਕੂਲ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 12 ਬੱਚੇ ਜ਼ਖ਼ਮੀ
ਹੁਸ਼ਿਆਰਪੁਰ -ਹੁਸ਼ਿਆਰਪੁਰ ਦੇ ਸ਼ਾਮ ਚੁਰਾਸੀ ਇਲਾਕੇ ਵਿੱਚ ਅੱਜ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੌਰਾਨ ਬੱਸ ਵਿੱਚ ਸਵਾਰ 12 ਸਕੂਲੀ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਸਾਰੇ ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਟਿੱਪਰ ਗਲਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਕਾਰਨ ਉਸ ਨੇ ਸਕੂਲ ਬੱਸ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕੁਝ ਬੱਚਿਆਂ ਨਾਲ ਨਾਲ ਬੱਸ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖੁਸ਼ਕਿਸਮਤੀ ਰਹੀ ਕਿ ਇਸ ਭਿਆਨਕ ਹਾਦਸੇ ਦੌਰਾਨ ਕਿਸੇ ਵੀ ਬੱਚੇ ਦੀ ਜਾਨੀ ਨੁਕਸਾਨ ਨਹੀਂ ਹੋਇਆ।