ਗੁਰਦਾਸਪੁਰ ‘ਚ ਭਿਆਨਕ ਸੜਕ ਹਾਦਸਾ: ਬੱਸ ਪਲਟਣ ਨਾਲ 2 ਦੀ ਮੌਤ, ਕਈ ਜ਼ਖਮੀ
ਅੰਮ੍ਰਿਤਸਰ–ਪਠਾਨਕੋਟ ਹਾਈਵੇਅ | ਕਲੇਰ ਖੁਰਦ ਮੋੜ ਨੇੜੇ ਵੱਡਾ ਹਾਦਸਾ
ਗੁਰਦਾਸਪੁਰ ਜ਼ਿਲ੍ਹੇ ਵਿੱਚ ਅੰਮ੍ਰਿਤਸਰ–ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਪਿੰਡ ਕਲੇਰ ਖੁਰਦ ਦੇ ਮੋੜ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਮੌਕੇ ‘ਤੇ ਹੀ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਸਥਿਤੀ ਹੋਰ ਵੀ ਗੰਭੀਰ ਹੋ ਗਈ ਜਦੋਂ ਬੱਸ ਦੇ ਪਿੱਛੇ ਆ ਰਹੇ ਕਰੀਬ 5 ਵਾਹਨ ਆਪਸ ਵਿੱਚ ਟਕਰਾ ਗਏ। ਇਸ ਕਾਰਨ ਹੋਰ ਲੋਕ ਵੀ ਜ਼ਖਮੀ ਹੋ ਗਏ ਅਤੇ ਹਾਈਵੇਅ ‘ਤੇ ਹੜਕੰਪ ਮਚ ਗਿਆ। ਪੁਲਿਸ ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ। ਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਬੱਸ ਕਿਵੇਂ ਬੇਕਾਬੂ ਹੋ ਕੇ ਪਲਟੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਐਂਬੂਲੈਂਸ ਅਤੇ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਰਾਹਤ ਤੇ ਬਚਾਅ ਕਾਰਜ ਜਾਰੀ ਰਹੇ।
ਮੁੱਖ ਮੰਤਰੀ ਵੱਲੋਂ ਦੁੱਖ ਪ੍ਰਗਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦਰਦਨਾਕ ਹੈ ਅਤੇ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2–2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਇਲਾਕੇ ‘ਚ ਸੋਗ ਦਾ ਮਾਹੌਲ
ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਲੋਕਾਂ ਵੱਲੋਂ ਮ੍ਰਿਤਕਾਂ ਲਈ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ।