ਪੰਜਾਬ ‘ਚ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, 25 ਮਈ ਤੋਂ ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ
ਪੰਜਾਬ ਵਿੱਚ ਵੱਧ ਰਹੀ ਭਿਆਨਕ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ Bhagwant Mann ਨੇ ਆਪਣੇ ਐਕਸ ਅਕਾਊਂਟ ਰਾਹੀਂ ਐਲਾਨ ਕੀਤਾ ਕਿ 25 ਮਈ ਦਿਨ ਸੋਮਵਾਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਅਤੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ।

ਪਹਿਲਾਂ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੁੰਦਾ ਸੀ, ਜਦਕਿ ਸਰਕਾਰੀ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਦੇ ਸਨ। ਨਵੇਂ ਫ਼ੈਸਲੇ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਨਾਲ ਸਰਕਾਰੀ ਦਫ਼ਤਰਾਂ ਦੀ ਡਿਊਟੀ ਵੀ 8 ਘੰਟਿਆਂ ਤੋਂ ਘਟ ਕੇ 6 ਘੰਟੇ ਰਹਿ ਜਾਵੇਗੀ।
ਦੂਜੇ ਪਾਸੇ, ਪੰਜਾਬ ਵਿੱਚ ਗਰਮੀ ਦੇ ਵਧਦੇ ਪਾਰੇ ਕਾਰਨ ਸਕੂਲਾਂ ਵਿੱਚ ਜਲਦੀ ਗਰਮੀ ਦੀਆਂ ਛੁੱਟੀਆਂ ਕਰਨ ਦੀ ਮੰਗ ਵੀ ਤੇਜ਼ ਹੋ ਰਹੀ ਹੈ। ਕਈ ਹੋਰ ਸੂਬਿਆਂ ਵਿੱਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਪੰਜਾਬ ਵਿੱਚ ਵਿਦਿਆਰਥੀ ਅਤੇ ਮਾਪੇ ਸਰਕਾਰ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਹਨ।