Punjab

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

28 ਕਿਲੋ ਤੋਂ ਵੱਧ ਹੈਰੋਇਨ ਅਤੇ ₹9.5 ਲੱਖ ਡਰੱਗ ਮਨੀ ਸਣੇ 4 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 28.12 ਕਿਲੋਗ੍ਰਾਮ ਹੈਰੋਇਨ ਅਤੇ ₹9.5 ਲੱਖ ਦੀ ਡਰੱਗ ਮਨੀ ਸਣੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਗੁਰੂਹਰਸਹਾਏ ਇਲਾਕੇ ਵਿੱਚ ਕੀਤੀ ਗਈ।

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਐਕਸ ਉੱਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ। ਇਨ੍ਹਾਂ ਨੂੰ ਭਾਰਤੀ ਖੇਤਰ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਪੁਲਿਸ ਅਨੁਸਾਰ ਇਹ ਮਾਡਿਊਲ ਸਰਹੱਦ ਪਾਰੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੇ ਅਤੇ ਪਿਛਲੇ ਲਿੰਕ ਖੰਗਾਲੇ ਜਾ ਰਹੇ ਹਨ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀਆਂ ਬਰਾਮਦਗੀਆਂ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਸਰਹੱਦ ਪਾਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਨਿਗਰਾਨੀ ਰੱਖ ਰਹੀ ਹੈ ਅਤੇ ਨਾਰਕੋ-ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਧੀਨ ਕਾਰਵਾਈ ਜਾਰੀ ਰਹੇਗੀ।

ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਵਿੱਚ ਨਸ਼ੇ ਦੇ ਵਧ ਰਹੇ ਜਾਲ ਨੂੰ ਤੋੜਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼