Punjab

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ

ਡਿਊਟੀ ਲਈ ਸਕੂਟਰੀ ‘ਤੇ ਨਿਕਲੇ ਜੋਗਾ ਸਿੰਘ ਨੂੰ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਮਜੀਠਾ ਇਲਾਕੇ ਤੋਂ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਵਿੱਚ ਤਾਇਨਾਤ ਏਐਸਆਈ ਜੋਗਾ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਜਦਕਿ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਏਐਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏ ਕੇ ਸਨ ਅਤੇ ਅੰਮ੍ਰਿਤਸਰ ਸਿਟੀ ਪੁਲਿਸ ਵਿੱਚ ਤਾਇਨਾਤ ਸਨ। ਜਾਣਕਾਰੀ ਮੁਤਾਬਕ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਤੋਂ ਐਕਟਿਵਾ ‘ਤੇ ਸਵਾਰ ਹੋ ਕੇ ਡਿਊਟੀ ਲਈ ਨਿਕਲੇ ਹੋਏ ਸਨ। ਜਿਵੇਂ ਹੀ ਉਹ ਹਮਜਾ ਮੋੜ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਜੋਗਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮਜੀਠਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਫੋਰੈਂਸਿਕ ਮਾਹਿਰਾਂ ਅਤੇ ਟੈਕਨੀਕਲ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਸਬੰਧੀ ਐਸਐਸਪੀ ਦਿਹਾਤੀ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਚੂੜੀਆਂ-ਮਜੀਠਾ ਰੋਡ ‘ਤੇ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਪਈ ਹੈ। ਜਾਂਚ ਦੌਰਾਨ ਗੰਨ ਸ਼ਾਟ ਇੰਜਰੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਹਰ ਸੰਭਾਵੀ ਐਂਗਲ ਤੋਂ ਜਾਂਚ ਕਰ ਰਹੀ ਹੈ, ਜਿਸ ਵਿੱਚ ਨਿੱਜੀ ਰੰਜਿਸ਼, ਰੋਡ ਰੇਜ ਜਾਂ ਹੋਰ ਕਾਰਣ ਵੀ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਜਲਦ ਟਰੇਸ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ‘ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼