Punjab

ਸਾਵਧਾਨ ! ‘ਕਾਕਰੋਚ ਜਨਤਾ ਪਾਰਟੀ’ ਦੇ ਨਾਮ ‘ਤੇ ਹੋ ਸਕਦੀ ਹੈ Digital Fraud

ਸਾਵਧਾਨ ! ‘ਕਾਕਰੋਚ ਜਨਤਾ ਪਾਰਟੀ’ ਦੇ ਨਾਮ ‘ਤੇ ਹੋ ਸਕਦੀ ਹੈ Digital Fraud

ਸਾਵਧਾਨ ! ‘ਕਾਕਰੋਚ ਜਨਤਾ ਪਾਰਟੀ’ ਦੇ ਨਾਮ ‘ਤੇ ਹੋ ਸਕਦੀ ਹੈ Digital Fraud

ਪੰਜਾਬ ਪੁਲਿਸ ਨੇ ਜਾਰੀ ਕੀਤੀ ਚੇਤਾਵਨੀ, Joining Link ‘ਤੇ ਕਲਿੱਕ ਕਰਨਾ ਪੈ ਸਕਦਾ ਹੈ ਮਹਿੰਗਾ

ਭਾਰਤ ਦੇ ਮੁੱਖ ਜੱਜ ਸੂਰਿਆਕਾਂਤ ਦੇ ਵਿਵਾਦਤ ਬਿਆਨ ਤੋਂ ਬਾਅਦ ਚਰਚਾ ਵਿੱਚ ਆਈ “ਕਾਕਰੋਚ ਜਨਤਾ ਪਾਰਟੀ” ਨੂੰ ਲੈ ਕੇ ਹੁਣ ਪੰਜਾਬ ਪੁਲਿਸ ਵੱਲੋਂ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਇਸ ਪਾਰਟੀ ਦੀ ਮੈਂਬਰਸ਼ਿਪ ਦੇ ਨਾਮ ‘ਤੇ ਸੋਸ਼ਲ ਮੀਡੀਆ ਰਾਹੀਂ ਡਿਜ਼ੀਟਲ ਧੋਖਾਧੜੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਲੁਧਿਆਣਾ ਸਾਈਬਰ ਸੈੱਲ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਦੱਸਿਆ ਗਿਆ ਕਿ ਸਾਈਬਰ ਅਪਰਾਧੀ “ਕਾਕਰੋਚ ਜਨਤਾ ਪਾਰਟੀ” ਵਿੱਚ ਜੁਆਇਨਿੰਗ ਦੇ ਨਾਂ ‘ਤੇ ਫਰਜ਼ੀ ਲਿੰਕ ਲੋਕਾਂ ਨੂੰ ਭੇਜ ਰਹੇ ਹਨ। ਇਹ ਲਿੰਕ ਵਟਸਐਪ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

ਸਾਵਧਾਨ ! ‘ਕਾਕਰੋਚ ਜਨਤਾ ਪਾਰਟੀ’ ਦੇ ਨਾਮ ‘ਤੇ ਹੋ ਸਕਦੀ ਹੈ Digital Fraud

ਸਾਈਬਰ ਸੈੱਲ ਦੇ ਅਧਿਕਾਰੀ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਲਿੰਕਾਂ ‘ਤੇ ਕਲਿੱਕ ਕਰਨ ਨਾਲ ਤੁਹਾਡਾ ਮੋਬਾਈਲ ਫੋਨ ਹੈਕ ਹੋ ਸਕਦਾ ਹੈ। ਇਸ ਨਾਲ ਤੁਹਾਡੇ ਬੈਂਕ ਖਾਤਿਆਂ ਦੀ ਜਾਣਕਾਰੀ, ਨਿੱਜੀ ਡੇਟਾ ਅਤੇ ਫੋਨ ਵਿੱਚ ਸਟੋਰ ਹੋਰ ਮਹੱਤਵਪੂਰਨ ਜਾਣਕਾਰੀਆਂ ਚੋਰੀ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹੈਕਰ ਇਸ ਡੇਟਾ ਦੀ ਦੁਰਵਰਤੋਂ ਕਰਕੇ ਲੋਕਾਂ ਦੇ ਬੈਂਕ ਖਾਤੇ ਵੀ ਖਾਲੀ ਕਰ ਸਕਦੇ ਹਨ। ਪੰਜਾਬ ਪੁਲਿਸ ਨੇ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਣਜਾਣ ਜਾਂ ਸ਼ੱਕੀ ਲਿੰਕ ‘ਤੇ ਕਲਿੱਕ ਨਾ ਕਰਨ ਅਤੇ ਸਾਵਧਾਨ ਰਹਿਣ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਸਾਈਬਰ ਧੋਖਾਧੜੀ ਦੀ ਤੁਰੰਤ ਸੂਚਨਾ ਰਾਸ਼ਟਰੀ ਸਾਈਬਰ ਹੈਲਪਲਾਈਨ ਨੰਬਰ 1930 ‘ਤੇ ਦੇਣ ਲਈ ਕਿਹਾ ਗਿਆ ਹੈ। ਪੰਜਾਬ ਪੁਲਿਸ ਨੇ ਦੱਸਿਆ ਕਿ ਸਾਈਬਰ ਅਪਰਾਧੀ ਹਰ ਰੋਜ਼ ਨਵੇਂ ਤਰੀਕੇ ਨਾਲ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਮੇਂ ਖ਼ਾਸ ਸਾਵਧਾਨੀ ਬਰਤਣ ਦੀ ਲੋੜ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼