ਪੰਜਾਬ ’ਚ ਬਕਰੀਦ ਦੀ ਛੁੱਟੀ ਨੂੰ ਲੈ ਕੇ ਵੱਡਾ ਅਪਡੇਟ
ਹੁਣ 27 ਨਹੀਂ, 28 ਮਈ ਨੂੰ ਰਹੇਗੀ ਈਦ ਦੀ ਸਰਕਾਰੀ ਛੁੱਟੀ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਕਰੀਦ (ਈਦ) ਦੀ ਜਨਤਕ ਛੁੱਟੀ ਸਬੰਧੀ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਪਹਿਲਾਂ 27 ਮਈ ਲਈ ਐਲਾਨੀ ਗਈ ਛੁੱਟੀ ਵਿੱਚ ਤਬਦੀਲੀ ਕਰਦੇ ਹੋਏ ਹੁਣ ਇਹ ਛੁੱਟੀ 28 ਮਈ 2026 ਨੂੰ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਭਾਰਤ ਸਰਕਾਰ ਵੱਲੋਂ ਛੁੱਟੀ ਦੀ ਤਾਰੀਖ ਵਿੱਚ ਕੀਤੀ ਗਈ ਤਬਦੀਲੀ ਤੋਂ ਬਾਅਦ ਲਿਆ ਗਿਆ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ 28 ਮਈ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਤਬਦੀਲੀ ਸਬੰਧੀ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਛੁੱਟੀ ਦੇ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ। ਇਸ ਐਲਾਨ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਛੁੱਟੀ ਦੀ ਨਵੀਂ ਤਾਰੀਖ ਸਪੱਸ਼ਟ ਹੋ ਗਈ ਹੈ।