Punjab

ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਚਿੰਤਾ

ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਚਿੰਤਾ

ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਚਿੰਤਾ

ਨਵੀ ਦਿੱਲੀ: ਭਾਰਤ ਵਿੱਚ ਸੋਨਾ ਖਰੀਦਣ ਵਾਲਿਆਂ ਲਈ ਚਿੰਤਾ ਵਧਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ICICI ਬੈਂਕ ਦੀ ਤਾਜ਼ਾ ਗਲੋਬਲ ਮਾਰਕੀਟਸ ਰਿਪੋਰਟ ਅਨੁਸਾਰ ਆਉਣ ਵਾਲੇ ਸਾਲਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਸਕਦਾ ਹੈ। ਰਿਪੋਰਟ ਮੁਤਾਬਕ 2026 ਦੇ ਬਾਕੀ ਮਹੀਨਿਆਂ ਦੌਰਾਨ ਘਰੇਲੂ ਸੋਨੇ ਦੀ ਕੀਮਤ 1,50,000 ਤੋਂ 1,80,000 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਰਹਿ ਸਕਦੀ ਹੈ।
ਇਸ ਤੋਂ ਅੱਗੇ 2027 ਤੱਕ ਕੀਮਤਾਂ 1,60,000 ਤੋਂ 1,90,000 ਰੁਪਏ ਪ੍ਰਤੀ 10 ਗ੍ਰਾਮ ਤੱਕ ਵੀ ਪਹੁੰਚ ਸਕਦੀਆਂ ਹਨ।

ਕੀਮਤਾਂ ਵਧਣ ਦੇ ਮੁੱਖ ਕਾਰਨ

ਰਿਪੋਰਟ ਵਿੱਚ ਸੋਨੇ ਦੀਆਂ ਕੀਮਤਾਂ ਵਧਣ ਦੇ ਕਈ ਵੱਡੇ ਕਾਰਨ ਦਰਸਾਏ ਗਏ ਹਨ—

  • ਭਾਰਤੀ ਰੁਪਏ ਦੀ ਲਗਾਤਾਰ ਗਿਰਾਵਟ (ਲਗਭਗ 96 ਰੁਪਏ ਪ੍ਰਤੀ ਡਾਲਰ ਤੱਕ)
  • ਇਸ ਸਾਲ ਰੁਪਏ ਵਿੱਚ ਕਰੀਬ 7% ਦੀ ਕਮੀ
  • ਕਸਟਮ ਡਿਊਟੀ ਵਿੱਚ ਵਾਧਾ (6% ਤੋਂ 15%)
  • ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ
  • ਪੱਛਮੀ ਏਸ਼ੀਆ ਦੇ ਭੂ-ਰਾਜਨੀਤਿਕ ਤਣਾਅ

ਮੰਗ ਵਿੱਚ ਵੱਡੀ ਗਿਰਾਵਟ

ਰਿਪੋਰਟ ਅਨੁਸਾਰ 2026 ਦੀ ਪਹਿਲੀ ਤਿਮਾਹੀ ਵਿੱਚ ਗਹਿਣਿਆਂ ਦੀ ਮੰਗ ਵਿੱਚ 23% ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੋਨੇ ਦਾ ਆਯਾਤ ਵੀ ਘਟ ਕੇ 30 ਟਨ ਪ੍ਰਤੀ ਮਹੀਨਾ ਰਹਿ ਗਿਆ ਹੈ, ਜਦਕਿ ਪਹਿਲਾਂ ਇਹ ਕਰੀਬ 50 ਟਨ ਸੀ।Gold ETF ਵਿੱਚ ਨਿਵੇਸ਼ਕਾਂ ਦੀ ਦਿਲਚਸਪੀ ਵੀ ਕਾਫੀ ਘਟ ਗਈ ਹੈ, ਜਿਸ ਨਾਲ ਬਾਜ਼ਾਰ ‘ਤੇ ਅਸਰ ਪੈ ਰਿਹਾ ਹੈ। ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਉਮੀਦ ਮੁਤਾਬਕ ਨਹੀਂ ਵਧਦੀ ਜਾਂ ਅਮਰੀਕੀ ਫੈਡਰਲ ਰਿਜ਼ਰਵ ਆਪਣੀਆਂ ਨੀਤੀਆਂ ਸਖ਼ਤ ਕਰਦਾ ਹੈ, ਤਾਂ ਕੀਮਤਾਂ ਦੀ ਇਹ ਤੇਜ਼ੀ ਕੁਝ ਹੱਦ ਤੱਕ ਰੁਕ ਵੀ ਸਕਦੀ ਹੈ।


 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼