Punjab

ਪਟਿਆਲਾ ‘ਚ ਨੀਲੇ ਡਰੰਮ ‘ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਪਟਿਆਲਾ ‘ਚ ਨੀਲੇ ਡਰੰਮ ‘ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਪਟਿਆਲਾ ‘ਚ ਨੀਲੇ ਡਰੰਮ ‘ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਪਟਿਆਲਾ : ਪੰਜਾਬ ਦੇ ਪਟਿਆਲਾ ਸ਼ਹਿਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਰਬਨ ਅਸਟੇਟ ਇਲਾਕੇ ਵਿੱਚ ਇੱਕ ਨੀਲੇ ਰੰਗ ਦੇ ਡਰੰਮ ਵਿੱਚੋਂ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਤੜਕੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਡੀਸੀ ਡਬਲ ਪੋਲ ਦੇ ਨੇੜੇ ਇੱਕ ਡਰੰਮ ਵਿੱਚ ਇਨਸਾਨੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦੇ ਹੀ ਅਰਬਨ ਅਸਟੇਟ ਥਾਣਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।

ਨੀਲੇ ਡਰੰਮ ਵਿੱਚੋਂ ਨੌਜਵਾਨ ਕੁੜੀ ਦੀ ਲਾਸ਼ ਬਰਾਮਦ, ਪੁਲਿਸ ਜਾਂਚ ਵਿੱਚ ਜੁਟੀ

15 ਤੋਂ 20 ਸਾਲ ਦੀ ਦੱਸੀ ਜਾ ਰਹੀ ਕੁੜੀ

ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨੀਲੇ ਡਰੰਮ ਵਿੱਚੋਂ ਮਿਲੀ ਲਾਸ਼ ਇੱਕ 15 ਤੋਂ 20 ਸਾਲ ਦੀ ਨੌਜਵਾਨ ਕੁੜੀ ਦੀ ਲੱਗ ਰਹੀ ਹੈ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਵੱਲੋਂ ਆਸ-ਪਾਸ ਤੋਂ ਸਬੂਤ ਇਕੱਠੇ ਕੀਤੇ ਗਏ। ਪੁਲਿਸ ਮੁਤਾਬਕ ਮ੍ਰਿਤਕ ਕੁੜੀ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਕੁੜੀ ਦੇ ਇੱਕ ਹੱਥ ‘ਤੇ ‘ਨੇਹਾ’ ਨਾਮ ਦਾ ਟੈਟੂ ਬਣਿਆ ਹੋਇਆ ਹੈ, ਜਦਕਿ ਦੂਜੀ ਬਾਂਹ ‘ਤੇ ਦਿਲ ਦੇ ਨਿਸ਼ਾਨ ਵਾਲਾ ਟੈਟੂ ਵੀ ਮਿਲਿਆ ਹੈ।

ਪਟਿਆਲਾ 'ਚ ਨੀਲੇ ਡਰਮ 'ਚੋਂ ਮਿਲੀ ਮੁਟਿਆਰ ਦੀ ਲਾਸ਼, ਕਤਲ ਕਰ ਕੇ ਲਾਸ਼ ਨੂੰ ਡਰੰਮ 'ਚ ਬੰਦ  ਕਰਨ ਦਾ ਖਦਸ਼ਾ - Body of young woman found in blue drum in Patiala suspicion

ਫਿਲਹਾਲ ਲਾਸ਼ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਸ਼ਨਾਖਤ ਲਈ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਕੁੜੀ ਦੀ ਮੌਤ ਕਿਹੜੀਆਂ ਹਾਲਾਤਾਂ ਵਿੱਚ ਹੋਈ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼