Punjab

ਪੰਜਾਬ ਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਲੋਕਾਂ ਲਈ ਮੁਸ਼ਕਲਾਂ ਦਾ ਕਾਰਨ ਬਣੀ ਹੋਈ ਹੈ। ‘ਨੌਤਪਾ’ ਦੇ ਦੌਰਾਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਪਾਰਾ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ ਲਗਭਗ 2.4 ਡਿਗਰੀ ਵੱਧ ਦਰਜ ਕੀਤਾ ਗਿਆ। ਪਟਿਆਲਾ ਵਿੱਚ 43.4 ਡਿਗਰੀ, ਫਰੀਦਕੋਟ ਅਤੇ ਲੁਧਿਆਣਾ ਵਿੱਚ 42.5 ਡਿਗਰੀ, ਜਦਕਿ ਫਾਜ਼ਿਲਕਾ ਵਿੱਚ 42.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਵੀ ਪਾਰਾ 41 ਡਿਗਰੀ ਤੋਂ ਉੱਪਰ ਰਿਹਾ।

ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਦਾ ਕਹਿਰ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ |  Dailyhunt

ਕਈ ਜ਼ਿਲ੍ਹਿਆਂ ਲਈ Orange Alert ਜਾਰੀ

ਮੌਸਮ ਵਿਭਾਗ ਨੇ 27 ਮਈ ਲਈ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਬਰਨਾਲਾ, ਲੁਧਿਆਣਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਵਿੱਚ ਗੰਭੀਰ ਗਰਮੀ ਦੀ ਲਹਿਰ ਨੂੰ ਲੈ ਕੇ Orange Alert ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ Yellow Alert ਲਾਗੂ ਰਹੇਗਾ।

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਭਿਆਨਕ ਗਰਮੀ ਦੀ ਚੇਤਾਵਨੀ ਜਾਰੀ - Azad Soch

28 ਮਈ ਤੋਂ ਮਿਲ ਸਕਦੀ ਹੈ ਰਾਹਤ

ਮੌਸਮ ਵਿਗਿਆਨੀਆਂ ਅਨੁਸਾਰ ਇੱਕ ਨਵੀਂ Western Disturbance ਸਰਗਰਮ ਹੋ ਰਹੀ ਹੈ, ਜਿਸ ਕਾਰਨ 28 ਮਈ ਤੋਂ ਮੌਸਮ ਵਿੱਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਵਿਭਾਗ ਦੇ ਅਨੁਸਾਰ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਬਣ ਸਕਦੀ ਹੈ। 29 ਮਈ ਤੱਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੂਰੇ ਪੰਜਾਬ ਵਿੱਚ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼