Punjab

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਟੈਂਟ ਦੀਆਂ ਚਾਨਣੀਆਂ ਨੂੰ ਅੱਗ ਲੱਗੀ, ਵੱਡਾ ਹਾਦਸਾ ਟਲਿਆ

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਟੈਂਟ ਦੀਆਂ ਚਾਨਣੀਆਂ ਨੂੰ ਅੱਗ ਲੱਗੀ, ਵੱਡਾ ਹਾਦਸਾ ਟਲਿਆ

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਟੈਂਟ ਦੀਆਂ ਚਾਨਣੀਆਂ ਨੂੰ ਅੱਗ ਲੱਗੀ, ਵੱਡਾ ਹਾਦਸਾ ਟਲਿਆ

ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਵੱਧ ਰਹੀ ਗਰਮੀ ਅਤੇ ਤਾਪਮਾਨ ਕਾਰਨ ਸੰਗਤ ਨੂੰ ਧੁੱਪ ਤੋਂ ਬਚਾਉਣ ਲਈ ਲਗਾਈਆਂ ਗਈਆਂ ਟੈਂਟਾਂ ਦੀਆਂ ਚਾਨਣੀਆਂ (ਕਨਾਤਾਂ) ਨੂੰ ਅਚਾਨਕ ਅੱਗ ਲੱਗ ਗਈ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਅਤੇ ਸੰਗਤ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ। ਕੁਝ ਹੀ ਸਮੇਂ ਵਿੱਚ ਹਾਲਾਤ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਕਰ ਲਿਆ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੁੜ ਹਾਦਸਾ, ਗਰਮੀਆਂ ਚ ਲਗਾਏ ਤੰਬੂ ਨੂੰ ਲੱਗੀ ਅੱਗ, ਐਤਵਾਰ ਨੂੰ ਡਿੱਗੀ ਸੀ ਲੰਗਰ ਹਾਲ ਦਾ ਸ਼ਟਰਿੰਗ

ਅੱਗ ਬੁਝਾਉਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੜੀਆਂ ਹੋਈਆਂ ਚਾਨਣੀਆਂ ਦਾ ਮਲਬਾ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਾਲ ਹੀ ਨਵੀਆਂ ਚਾਨਣੀਆਂ ਲਗਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ ਤਾਂ ਜੋ ਸੰਗਤ ਦੀ ਸਹੂਲਤ ਬਹਾਲ ਕੀਤੀ ਜਾ ਸਕੇ। ਗੁਰਦਿਆਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਅੱਗ ਅਚਾਨਕ ਬਿਜਲੀ ਦੀ ਵਜ੍ਹਾ ਨਾਲ ਲੱਗੀ ਸੀ। ਉਨ੍ਹਾਂ ਕਿਹਾ ਕਿ ਲਗਭਗ 40 ਤੋਂ 50 ਸੇਵਾਦਾਰਾਂ ਅਤੇ ਸੰਗਤ ਨੇ ਮਿਲ ਕੇ ਸਮੇਂ ਸਿਰ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਜੇ ਸੰਗਤ ਤੁਰੰਤ ਅੱਗੇ ਨਾ ਆਉਂਦੀ ਤਾਂ ਨੁਕਸਾਨ ਵੱਡਾ ਹੋ ਸਕਦਾ ਸੀ। ਇਸ ਨਾਲ ਨਾਲ ਉਨ੍ਹਾਂ ਸਰਕਾਰ ਅਤੇ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਧਾਰਮਿਕ ਅਤੇ ਇਤਿਹਾਸਕ ਸਥਾਨਾਂ ‘ਤੇ 24 ਘੰਟੇ ਫਾਇਰ ਸੇਫਟੀ ਅਤੇ ਪਾਣੀ ਦੇ ਪੱਕੇ ਪ੍ਰਬੰਧ ਯਕੀਨੀ ਬਣਾਏ ਜਾਣ।ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਵੀ ਇਸੇ ਗੁਰਦੁਆਰਾ ਸਾਹਿਬ ਵਿੱਚ ਉਸਾਰੀ ਅਧੀਨ ਲੈਂਟਰ ਡਿੱਗਣ ਦੀ ਘਟਨਾ ਵਾਪਰੀ ਸੀ, ਜਿਸ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਜਣੇ ਜ਼ਖਮੀ ਹੋਏ ਸਨ। ਤਾਜ਼ਾ ਘਟਨਾ ਨੇ ਇੱਕ ਵਾਰ ਫਿਰ ਧਾਰਮਿਕ ਅਸਥਾਨਾਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਲੋੜ ਉਜਾਗਰ ਕੀਤੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼