Punjab

ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਅੱਜ, ਪਿੰਡ ਮੂਸਾ ਵਿਖੇ ਭਾਵੁਕ ਮਾਹੌਲ ‘ਚ ਧਾਰਮਿਕ ਸਮਾਗਮ

ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਅੱਜ, ਪਿੰਡ ਮੂਸਾ ਵਿਖੇ ਭਾਵੁਕ ਮਾਹੌਲ ‘ਚ ਧਾਰਮਿਕ ਸਮਾਗਮ

ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਅੱਜ, ਪਿੰਡ ਮੂਸਾ ਵਿਖੇ ਭਾਵੁਕ ਮਾਹੌਲ ‘ਚ ਧਾਰਮਿਕ ਸਮਾਗਮ

ਮਾਨਸਾ ਦੇ ਪਿੰਡ ਮੂਸਾ ਵਿੱਚ ਪੰਜਾਬ ਦੇ ਮਰਹੂਮ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਭਾਵੁਕ ਮਾਹੌਲ ਵਿੱਚ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਾਠ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿੱਥੇ ਮੂਸੇਵਾਲਾ ਦਾ ਪੂਰਾ ਪਰਿਵਾਰ, ਰਿਸ਼ਤੇਦਾਰ, ਕਰੀਬੀ ਸੱਜਣ ਅਤੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਮੌਜੂਦ ਹਨ।ਬਰਸੀ ਮੌਕੇ ਛੋਟੇ ਸਿੱਧੂ ਨਾਲ ਪਰਿਵਾਰ ਦੀ ਮੌਜੂਦਗੀ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਅੱਜ, ਪਿੰਡ ਮੂਸਾ ਵਿਖੇ ਭਾਵੁਕ ਮਾਹੌਲ ‘ਚ ਧਾਰਮਿਕ ਸਮਾਗਮ

ਇਸ ਦੌਰਾਨ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਭਾਵੁਕ ਨਜ਼ਰ ਆਈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਨੇ ਸਿਰਫ ਪੰਜਾਬ ਹੀ ਨਹੀਂ ਸਗੋਂ ਦੁਨੀਆ ਭਰ ਦੇ ਪ੍ਰਸ਼ੰਸਕਾਂ ਨੂੰ ਝੰਝੋੜ ਕੇ ਰੱਖ ਦਿੱਤਾ ਸੀ।ਇਸ ਵਾਰ 29 ਮਈ ਨੂੰ ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੀ ਗਿਣਤੀ ਹੋਣ ਕਾਰਨ ਪਰਿਵਾਰ ਵੱਲੋਂ ਬਰਸੀ ਸਮਾਗਮ ਇੱਕ ਦਿਨ ਪਹਿਲਾਂ, 28 ਮਈ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ। ਸਿੱਧੂ ਮੂਸੇਵਾਲਾ ਦੀ ਇੱਛਾ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਦੇ ਖੇਤਾਂ ਵਿੱਚ ਕੀਤਾ ਗਿਆ ਸੀ। ਬਾਅਦ ਵਿੱਚ ਇਸ ਥਾਂ ‘ਤੇ ਉਨ੍ਹਾਂ ਦੀ ਯਾਦ ਵਿੱਚ ਇੱਕ ਸਮਾਰਕ ਤਿਆਰ ਕੀਤਾ ਗਿਆ ਅਤੇ ਮੂਰਤੀ ਵੀ ਸਥਾਪਿਤ ਕੀਤੀ ਗਈ। ਹਰ ਸਾਲ ਇੱਥੇ ਹੀ ਉਨ੍ਹਾਂ ਦੀ ਬਰਸੀ ਅਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।

ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਅੱਜ, ਪਿੰਡ ਮੂਸਾ ਵਿਖੇ ਭਾਵੁਕ ਮਾਹੌਲ ‘ਚ ਧਾਰਮਿਕ ਸਮਾਗਮ

ਭਾਵੇਂ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਕਈ ਕਾਰਵਾਈਆਂ ਕਰਨ ਦਾ ਦਾਅਵਾ ਕਰ ਚੁੱਕੀ ਹੈ, ਪਰ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਅਜੇ ਵੀ ਪੂਰੇ ਇਨਸਾਫ ਦੀ ਉਡੀਕ ਹੈ। ਪਿੰਡ ਮੂਸਾ ਵਿੱਚ ਅੱਜ ਵੀ ਮਾਹੌਲ ਗਮਗੀਨ ਅਤੇ ਭਾਵੁਕ ਬਣਿਆ ਹੋਇਆ ਹੈ, ਜਿੱਥੇ ਲੋਕ ਆਪਣੇ ਚਾਹੁਣੇ ਗਾਇਕ ਨੂੰ ਸ਼ਰਧਾਂਜਲੀ ਦੇਣ ਲਈ ਲਗਾਤਾਰ ਪਹੁੰਚ ਰਹੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼