Punjab

ਰਾਜਾ ਵੜਿੰਗ ਮਾਮਲੇ ‘ਚ SC ਕਮਿਸ਼ਨ ਸਖ਼ਤ

ਰਾਜਾ ਵੜਿੰਗ ਮਾਮਲੇ ‘ਚ SC ਕਮਿਸ਼ਨ ਸਖ਼ਤ

ਰਾਜਾ ਵੜਿੰਗ ਮਾਮਲੇ ‘ਚ SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਤੋਂ 1 ਜੁਲਾਈ ਤੱਕ ਮੰਗੀ ਐਕਸ਼ਨ ਰਿਪੋਰਟ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੇ ਮਾਮਲੇ ਵਿੱਚ ਸਖ਼ਤ ਰਵੱਈਆ ਅਪਣਾਇਆ ਹੈ। ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ 2026 ਤੱਕ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਦਲਿਤ ਭਾਈਚਾਰੇ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ਾਂ ਸਬੰਧੀ ਕਮਿਸ਼ਨ ਨੇ ਸੁ-ਮੋਟੋ ਨੋਟਿਸ ਲਿਆ ਸੀ। ਇਸ ਮਾਮਲੇ ਵਿੱਚ ਅੱਜ ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਤਰਫੋਂ ਐੱਸਪੀ ਹੈੱਡਕੁਆਟਰ ਕਮਿਸ਼ਨ ਅੱਗੇ ਪੇਸ਼ ਹੋਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਇਰਲ ਆਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਕਨੀਕੀ ਤੌਰ ‘ਤੇ ਵੀ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ਕੰਪਨੀ ਮੈਟਾ ਤੋਂ ਵੀ ਜਾਣਕਾਰੀ ਮੰਗੀ ਗਈ ਹੈ। ਅਧਿਕਾਰੀਆਂ ਮੁਤਾਬਕ ਮੈਟਾ ਦੀ ਰਿਪੋਰਟ ਅਗਲੇ 30 ਦਿਨਾਂ ਵਿੱਚ ਮਿਲਣ ਦੀ ਸੰਭਾਵਨਾ ਹੈ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਪੰਜਾਬ ਪੁਲਿਸ ਅਗਲੀ ਸੁਣਵਾਈ ਦੌਰਾਨ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਤੋਂ ਪ੍ਰਾਪਤ ਜਾਣਕਾਰੀ ਸਮੇਤ ਪੂਰੀ ਪ੍ਰਗਤੀ ਰਿਪੋਰਟ 1 ਜੁਲਾਈ 2026 ਨੂੰ ਪੇਸ਼ ਕਰੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼