ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 6 ਲੋਕਾਂ ਦੀ ਦਰਦਨਾਕ ਮੌਤ
ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ। ਉਮਰੀਆ ਅਤੇ ਅਨੂਪਪੁਰ ਦੀ ਸਰਹੱਦ ਨੇੜੇ ਬਿਜੌਰਾ ਪਿੰਡ ਕੋਲ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਪੁਲੀ ‘ਤੇ ਪਲਟ ਗਈ। ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 22 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਇਲਾਜ ਸ਼ਾਹਦੋਲ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਟਰਾਲੀ ਵਿੱਚ ਕਰੀਬ 50 ਲੋਕ ਸਵਾਰ ਸਨ ਜੋ ਪੂਜਾ ਕਰਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਖ ਪੁਕਾਰ ਮਚ ਗਈ ਅਤੇ ਲੋਕ ਕਰੀਬ 10 ਫੁੱਟ ਹੇਠਾਂ ਜਾ ਡਿੱਗੇ। ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ।
