Punjab

 ਪੰਜਾਬ ਦੇ ਠੇਕੇ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਖ਼ਬਰ

 ਪੰਜਾਬ ਦੇ ਠੇਕੇ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਖ਼ਬਰ

 ਪੰਜਾਬ ਦੇ ਠੇਕੇ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਖ਼ਬਰ

ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕੇਦਾਰੀ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਹੁਣ ਸੂਬੇ ਵਿੱਚ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਪੰਜਾਬ ਵਿਧਾਨ ਸਭਾ ਵਿੱਚ 2 ਨਵੇਂ ਬਿੱਲ ਲਿਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ ਇਸ ਫੈਸਲੇ ਨਾਲ ਕਰੀਬ 65,048 ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਫਾਇਦਾ ਮਿਲੇਗਾ। ਖਤਰਨਾਕ ਡਿਊਟੀ ਵਾਲੇ ਕਰਮਚਾਰੀ ਜਿਵੇਂ ਫਾਇਰਮੈਨ, ਸੀਵਰੇਜ ਮੈਨ ਅਤੇ ਹੋਰ ਅਜਿਹੇ ਮੁਲਾਜ਼ਮਾਂ ਨੂੰ 3 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਰੈਗੂਲਰ ਕੀਤਾ ਜਾਵੇਗਾ।  ਹੋਰ ਗੈਰ-ਖਤਰਨਾਕ ਵਿਭਾਗਾਂ ਦੇ ਕਰਮਚਾਰੀਆਂ ਨੂੰ 5 ਸਾਲ ਦੀ ਸੇਵਾ ਮਗਰੋਂ ਇਸ ਯੋਜਨਾ ਦਾ ਲਾਭ ਮਿਲੇਗਾ। ਸਰਕਾਰ ਵੱਲੋਂ ਇਹ ਯੋਜਨਾ 51 ਵਿਭਾਗਾਂ ਵਿੱਚ ਲਾਗੂ ਕੀਤੀ ਜਾਵੇਗੀ ਅਤੇ ਰੈਗੂਲਰ ਹੋਣ ਵਾਲੇ ਕਰਮਚਾਰੀਆਂ ਨੂੰ ਸਰਕਾਰੀ ਸੇਵਾ ਦੇ ਸਾਰੇ ਲਾਭ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਇਹ ਰਾਜਪਾਲ ਦੀ ਮਨਜ਼ੂਰੀ ਲਈ ਭੇਜੇ ਜਾਣਗੇ, ਜਿਸ ਮਗਰੋਂ ਕਾਨੂੰਨੀ ਤੌਰ ’ਤੇ ਇਹ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼