Punjab

ਰਵਨੀਤ ਬਿੱਟੂ ਨੇ ਵਿਵਾਦਤ ਬਿਆਨ ਮਗਰੋਂ ਮੰਗੀ ਮੁਆਫ਼ੀ

ਰਵਨੀਤ ਬਿੱਟੂ ਨੇ ਵਿਵਾਦਤ ਬਿਆਨ ਮਗਰੋਂ ਮੰਗੀ ਮੁਆਫ਼ੀ

ਰਵਨੀਤ ਬਿੱਟੂ ਨੇ ਵਿਵਾਦਤ ਬਿਆਨ ਮਗਰੋਂ ਮੰਗੀ ਮੁਆਫ਼ੀ, ਕਿਹਾ – “ਕਿਸੇ ਭਾਈਚਾਰੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ ਇਰਾਦਾ”

ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਹਾਲੀਆ ਵਿਵਾਦਤ ਬਿਆਨ ਸਬੰਧੀ ਮੀਡੀਆ ਸਾਹਮਣੇ ਸਫਾਈ ਦਿੰਦਿਆਂ ਜਨਤਕ ਤੌਰ ‘ਤੇ ਮੁਆਫ਼ੀ ਮੰਗੀ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਕੁਝ ਸ਼ਬਦਾਂ ਕਾਰਨ ਜੇ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਦਿਲੋਂ ਖੇਦ ਪ੍ਰਗਟ ਕਰਦੇ ਹਨ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਾ ਹੋਵੇ, ਇਸ ਲਈ ਵਿਸ਼ੇਸ਼ ਧਿਆਨ ਰੱਖਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਕੋਈ ਕਮਿਸ਼ਨ ਜਾਂ ਸਬੰਧਤ ਅਥਾਰਟੀ ਉਨ੍ਹਾਂ ਨੂੰ ਸੱਦਾ ਦਿੰਦੀ ਹੈ ਤਾਂ ਉਹ ਖੁਦ ਜਾ ਕੇ ਆਪਣਾ ਪੱਖ ਰੱਖਣਗੇ ਅਤੇ ਲੋੜ ਪੈਣ ‘ਤੇ ਲਿਖਤੀ ਰੂਪ ਵਿੱਚ ਵੀ ਮੁਆਫ਼ੀ ਮੰਗਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਦੇ ਵੀ ਕਿਸੇ ਐਸਸੀ, ਓਬੀਸੀ, ਹਿੰਦੂ, ਸਿੱਖ ਜਾਂ ਹੋਰ ਕਿਸੇ ਭਾਈਚਾਰੇ ਨੂੰ ਘੱਟ ਦਿਖਾਉਣ ਦਾ ਇਰਾਦਾ ਨਹੀਂ ਸੀ। ਬਿੱਟੂ ਨੇ ਦੱਸਿਆ ਕਿ ਜਿਸ ਸਮੇਂ ਇਹ ਵਿਵਾਦਤ ਸ਼ਬਦ ਬੋਲੇ ਗਏ, ਉਸ ਵੇਲੇ ਮਾਹੌਲ ਕਾਫੀ ਤਣਾਅਪੂਰਨ ਸੀ ਅਤੇ ਪੁਲਿਸ ਤੇ ਹੋਰ ਲੋਕਾਂ ਵਿਚਾਲੇ ਤਕਰਾਰ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਅਜਿਹੇ ਹਲਕਿਆਂ ਤੋਂ ਲੋਕ ਪ੍ਰਤੀਨਿਧੀ ਰਹੇ ਹਨ ਜਿੱਥੇ ਐਸਸੀ ਭਾਈਚਾਰੇ ਦੀ ਵੱਡੀ ਵਸੋਂ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਹਰ ਵਰਗ ਅਤੇ ਭਾਈਚਾਰੇ ਦਾ ਸਤਿਕਾਰ ਕੀਤਾ ਹੈ।

Union Minister Shri Ravneet Singh Bittu assumed charge as Minister of State for Food Processing Industries at Panchsheel Bhawan, New Delhi, today. | Ministry of Food Processing Industries | GOI

ਉਨ੍ਹਾਂ ਇਹ ਵੀ ਕਿਹਾ ਕਿ ਉਹ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਰਹੇ ਹਨ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸਮਾਗਮਾਂ ਵਿੱਚ ਹਰ ਭਾਈਚਾਰੇ ਨਾਲ ਮਿਲ ਕੇ ਸ਼ਾਮਲ ਹੁੰਦੇ ਰਹੇ ਹਨ। ਬਿੱਟੂ ਨੇ ਸਾਰੀਆਂ ਸਮਾਜਿਕ ਸੰਸਥਾਵਾਂ, ਐਨਜੀਓਜ਼, ਡੇਰਿਆਂ ਅਤੇ ਧਾਰਮਿਕ ਆਗੂਆਂ ਤੋਂ ਵੀ ਮੁਆਫ਼ੀ ਮੰਗਦਿਆਂ ਕਿਹਾ ਕਿ ਜੇ ਲੋੜ ਪਈ ਤਾਂ ਉਹ ਕਿਸੇ ਵੀ ਧਾਰਮਿਕ ਅਸਥਾਨ ਜਾਂ ਡੇਰੇ ਵਿੱਚ ਜਾ ਕੇ ਆਪਣਾ ਪਛਤਾਵਾ ਪ੍ਰਗਟ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਉਹ ਆਪਣੇ ਸ਼ਬਦਾਂ ਦੀ ਚੋਣ ਹੋਰ ਵੱਧ ਸਾਵਧਾਨੀ ਨਾਲ ਕਰਨਗੇ ਤਾਂ ਜੋ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

ਵਿਵਾਦਿਤ ਬਿਆਨ 'ਤੇ ਕੇਂਦਰੀ ਮੰਤਰੀ ਬਿੱਟੂ ਨੇ ਮੰਗੀ ਮੁਆਫ਼ੀ, ਬੋਲੇ- ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਮਕਸਦ ਨਹੀਂ

ਕੀ ਸੀ ਪੂਰਾ ਮਾਮਲਾ?
ਐੱਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮੀਡੀਆ ਅੱਗੇ ਇੱਕ ਵੀਡੀਓ ਪੇਸ਼ ਕੀਤੀ ਗਈ ਸੀ, ਜਿਸ ਵਿੱਚ ਰਵਨੀਤ ਬਿੱਟੂ ਕਥਿਤ ਜਾਤੀਸੂਚਕ ਸ਼ਬਦ ਬੋਲਦੇ ਦਿਖਾਈ ਦਿੱਤੇ ਸਨ। ਦਾਅਵਾ ਕੀਤਾ ਗਿਆ ਸੀ ਕਿ ਇਹ ਘਟਨਾ ਵੋਟਿੰਗ ਵਾਲੇ ਦਿਨ ਧੂਰੀ ਵਿੱਚ ਪੁਲਿਸ ਨਾਲ ਹੋਈ ਬਹਿਸਬਾਜ਼ੀ ਦੌਰਾਨ ਵਾਪਰੀ। ਜਸਵੀਰ ਸਿੰਘ ਗੜ੍ਹੀ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਬਾਅਦ ਵਿੱਚ ਲਾਈਵ ਵੀਡੀਓ ਨੂੰ ਐਡਿਟ ਕਰਕੇ ਵਿਵਾਦਤ ਸ਼ਬਦ ਹਟਾ ਦਿੱਤੇ ਗਏ। ਇਸ ਤੋਂ ਇਲਾਵਾ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੱਲ ਕਰਦਿਆਂ ਬਿੱਟੂ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਅਪਰਾਧਿਕ ਗਤੀਵਿਧੀਆਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਾ ਸਹਿਯੋਗ ਕਰਨਾ ਸਮੇਂ ਦੀ ਲੋੜ ਹੈ। ਕਾਂਗਰਸ ਪਾਰਟੀ ਦੀ ਅੰਦਰੂਨੀ ਸਥਿਤੀ ‘ਤੇ ਸਵਾਲ ਦੇ ਜਵਾਬ ਵਿੱਚ ਬਿੱਟੂ ਨੇ ਕਿਹਾ ਕਿ ਪਾਰਟੀ ਅੰਦਰਲੇ ਮਤਭੇਦ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ ਅਤੇ ਵੱਖ-ਵੱਖ ਆਗੂਆਂ ਦੇ ਬਿਆਨ ਇਸ ਗੱਲ ਦਾ ਸੰਕੇਤ ਹਨ ਕਿ ਪਾਰਟੀ ਵਿੱਚ ਏਕਤਾ ਦੀ ਕਮੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼