Punjab

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਜ਼ਬਤ ਕਰਨ ਦੀ ਕਾਰਵਾਈ ‘ਤੇ SGPC ਦਾ ਤਿੱਖਾ ਰੋਸ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਜ਼ਬਤ ਕਰਨ ਦੀ ਕਾਰਵਾਈ ‘ਤੇ SGPC ਦਾ ਤਿੱਖਾ ਰੋਸ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰ ਜ਼ਬਤ ਕਰਨ ਦੀ ਕਾਰਵਾਈ ‘ਤੇ SGPC ਦਾ ਤਿੱਖਾ ਰੋਸ, ਧਾਮੀ ਨੇ ਕਿਹਾ – “ਸਿੱਖ ਭਾਵਨਾਵਾਂ ਨੂੰ ਪਹੁੰਚੀ ਸੱਟ”

ਅੰਮ੍ਰਿਤਸਰ : ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਹੋਰ ਸ਼ਸਤਰਾਂ ਨੂੰ ਜ਼ਬਤ ਕੀਤੇ ਜਾਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਰੋਸ ਪ੍ਰਗਟ ਕੀਤਾ ਹੈ। ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਇਸ ਕਾਰਵਾਈ ਨੂੰ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲਾ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਕਰਕੇ ਸ਼ਸਤਰ ਸਿੱਖ ਰਹਿਣੀ-ਬਹਿਣੀ ਦਾ ਅਟੁੱਟ ਹਿੱਸਾ ਹਨ।

Shiromani Gurdwara Parbandhak Committee (SGPC) Harjinder Singh Dhami  resigns on moral grounds: Akali Dal crisis deepens, Sikh body chief Harjinder  Dhami resigns on moral grounds - India Today

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸਦੀਆਂ ਤੋਂ ਸ਼ਸਤਰਾਂ ਦੀ ਸੇਵਾ ਅਤੇ ਸਤਿਕਾਰ ਸਿੱਖ ਪਰੰਪਰਾਵਾਂ ਦਾ ਅਹਿਮ ਅੰਗ ਰਹੇ ਹਨ। ਅਜਿਹੇ ਧਾਰਮਿਕ ਅਸਥਾਨ ‘ਤੇ ਪ੍ਰਸ਼ਾਸਨ ਵੱਲੋਂ ਸਿੱਖ ਰਿਵਾਇਤਾਂ ਅਤੇ ਆਸਥਾ ਨੂੰ ਨਜ਼ਰਅੰਦਾਜ਼ ਕਰਕੇ ਕੀਤੀ ਗਈ ਕਾਰਵਾਈ ਕਾਰਨ ਸਿੱਖ ਕੌਮ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫਰਜ਼ ਹੈ, ਪਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੀ ਮਰਯਾਦਾ, ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਪਰੰਪਰਾਵਾਂ ਦਾ ਵੀ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਈ ਵੀ ਅਜਿਹੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਹਾਰਾਸ਼ਟਰ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾਂ ਆਪਣੇ ਧਾਰਮਿਕ ਚਿੰਨ੍ਹਾਂ, ਸ਼ਸਤਰ ਪਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ ਦੀ ਰੱਖਿਆ ਲਈ ਦ੍ਰਿੜ੍ਹਤਾ ਨਾਲ ਖੜੀ ਰਹੀ ਹੈ ਅਤੇ ਸਰਕਾਰਾਂ ਨੂੰ ਵੀ ਸਿੱਖ ਪਰੰਪਰਾਵਾਂ ਦੀ ਮਾਣ-ਮਰਯਾਦਾ ਦਾ ਪੂਰਾ ਖਿਆਲ ਰੱਖਣਾ ਚਾਹੀਦਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼