Punjab

ਮਨਾਲੀ ‘ਚ ਪਾਰਕਿੰਗ ਵਿਵਾਦ ਬਣਿਆ ਖੂਨੀ ਝਗੜਾ

ਮਨਾਲੀ ‘ਚ ਪਾਰਕਿੰਗ ਵਿਵਾਦ ਬਣਿਆ ਖੂਨੀ ਝਗੜਾ

ਮਨਾਲੀ ‘ਚ ਪਾਰਕਿੰਗ ਵਿਵਾਦ ਬਣਿਆ ਖੂਨੀ ਝਗੜਾ, ਪੰਜਾਬੀ ਸੈਲਾਨੀ ਵੱਲੋਂ ਨੌਜਵਾਨ ਨੂੰ ਗੋਲੀ ਮਾਰਣ ਦਾ ਦੋਸ਼

ਹਿਮਾਚਲ ਪ੍ਰਦੇਸ਼/ਕੁੱਲੂ : ਸੈਰ-ਸਪਾਟੇ ਲਈ ਮਸ਼ਹੂਰ ਮਨਾਲੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਇਆ ਵਿਵਾਦ ਖੂਨੀ ਝਗੜੇ ਵਿੱਚ ਤਬਦੀਲ ਹੋ ਗਿਆ। ਜਾਣਕਾਰੀ ਮੁਤਾਬਕ ਪੰਜਾਬ ਤੋਂ ਗਏ ਕੁਝ ਸੈਲਾਨੀਆਂ ਅਤੇ ਸਥਾਨਕ ਨੌਜਵਾਨਾਂ ਵਿਚਕਾਰ ਹੋਈ ਤਕਰਾਰ ਦੌਰਾਨ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਇੱਕ ਹੋਰ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਐਸਪੀ ਕੁੱਲੂ ਮਦਨ ਲਾਲ ਕੌਸ਼ਲ ਨੇ ਦੱਸਿਆ ਕਿ ਇਹ ਘਟਨਾ ਕਸੋਲ ਖੇਤਰ ਵਿੱਚ ਵਾਪਰੀ, ਜਿੱਥੇ ਪਾਰਕਿੰਗ ਨੂੰ ਲੈ ਕੇ ਸਥਾਨਕ ਨੌਜਵਾਨਾਂ ਅਤੇ ਪੰਜਾਬੀ ਸੈਲਾਨੀਆਂ ਵਿਚਕਾਰ ਬਹਿਸ ਹੋਈ। ਕੁਝ ਹੀ ਸਮੇਂ ਵਿੱਚ ਇਹ ਤਕਰਾਰ ਸਰੀਰਕ ਝਗੜੇ ਵਿੱਚ ਬਦਲ ਗਈ। ਇਸ ਦੌਰਾਨ ਇੱਕ ਸੈਲਾਨੀ ਵੱਲੋਂ ਗੋਲੀ ਚਲਾਈ ਗਈ, ਜੋ ਇੱਕ ਸਥਾਨਕ ਨੌਜਵਾਨ ਦੀ ਲੱਤ ਵਿੱਚ ਲੱਗੀ।

YOUTH DISPUTE OVER PARKING IN KASOL

ਜ਼ਖਮੀ ਨੌਜਵਾਨ ਨੂੰ ਤੁਰੰਤ ਕੁੱਲੂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੁਲਿਸ ਅਨੁਸਾਰ ਸ਼ਾਮ ਕਰੀਬ 6 ਵਜੇ ਕਸੋਲ ਦੇ ਹੋਟਲ ਗ੍ਰੀਨ ਵੈਲੀ ਵਿੱਚ ਪੰਜਾਬ ਤੋਂ ਆਏ ਕੁਝ ਸੈਲਾਨੀਆਂ ਅਤੇ ਸਥਾਨਕ ਨੌਜਵਾਨਾਂ ਵਿਚਕਾਰ ਝਗੜਾ ਹੋਇਆ ਸੀ। ਸੂਚਨਾ ਮਿਲਦੇ ਹੀ ਮਣੀਕਰਨ ਪੁਲਿਸ ਸਟੇਸ਼ਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਤੁਰੰਤ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਹਥਿਆਰ ਅਤੇ ਨੌਜਵਾਨਾਂ ਦੀ ਗੱਡੀ ਵੀ ਜ਼ਬਤ ਕਰ ਲਈ ਹੈ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ (29) ਵਾਸੀ ਪਿੰਡ ਮਿਆਣੀ, ਜ਼ਿਲ੍ਹਾ ਤਰਨਤਾਰਨ, ਅਮਨ ਰੰਧਾਵਾ (22) ਵਾਸੀ ਪਿੰਡ ਚੰਨੇਕੇ, ਜ਼ਿਲ੍ਹਾ ਅੰਮ੍ਰਿਤਸਰ, ਕਰਨਦੀਪ ਸਿੰਘ (22) ਵਾਸੀ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਅਤੇ ਇੱਕ 17 ਸਾਲਾ ਨਾਬਾਲਿਗ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਤਮਨ ਨਾਮਕ ਇੱਕ ਹੋਰ ਨੌਜਵਾਨ, ਜੋ ਬਟਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਲਈ ਨਾਕੇਬੰਦੀ ਕੀਤੀ ਗਈ ਹੈ। ਐਸਪੀ ਮਦਨ ਲਾਲ ਕੌਸ਼ਲ ਨੇ ਕਿਹਾ ਕਿ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼