Punjab

ਜੇਲ੍ਹ ਤੋਂ ਰਿਹਾਅ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਬੋਲੇ – “ਆਪਣੇ ਹਲਕੇ ਲਈ ਹਰ ਕੁਰਬਾਨੀ ਪ੍ਰਵਾਨ”

ਜੇਲ੍ਹ ਤੋਂ ਰਿਹਾਅ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਬੋਲੇ – “ਆਪਣੇ ਹਲਕੇ ਲਈ ਹਰ ਕੁਰਬਾਨੀ ਪ੍ਰਵਾਨ”

ਜੇਲ੍ਹ ਤੋਂ ਰਿਹਾਅ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਬੋਲੇ – “ਆਪਣੇ ਹਲਕੇ ਲਈ ਹਰ ਕੁਰਬਾਨੀ ਪ੍ਰਵਾਨ”

ਬਠਿੰਡਾ : ਪਟਿਆਲਾ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਬਠਿੰਡਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੀ ਰਿਹਾਈ ਮੌਕੇ ਵੱਡੀ ਗਿਣਤੀ ਵਿੱਚ ਸਮਰਥਕ ਜੇਲ੍ਹ ਬਾਹਰ ਇਕੱਠੇ ਹੋਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਦੱਸਣਯੋਗ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਅਪ੍ਰੈਲ 2026 ਵਿੱਚ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਜੇਲ੍ਹ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਫਰਜ਼ੀ ਕੇਸ ਦਰਜ ਕੀਤੇ ਗਏ ਸਨ, ਪਰ ਸੂਬਾ ਸਰਕਾਰ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਸਾਬਤ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਸਮੇਂ ਦੌਰਾਨ ਸਰਕਾਰ ਉਨ੍ਹਾਂ ਖ਼ਿਲਾਫ਼ ਦੋ ਗਵਾਹ ਵੀ ਪੇਸ਼ ਨਹੀਂ ਕਰ ਸਕੀ।

HARMEET SINGH PATHANMAJRA RELEASED

ਪਠਾਣਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ, ਪਰ ਫਿਲਹਾਲ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਆਪਣੇ ਹਲਕੇ ਦੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਬਾਬਾ ਬੁੱਢਾ ਜੀ ਦੇ ਦਰਸ਼ਨ ਕਰਨ ਜਾਣਗੇ ਅਤੇ ਇਸ ਤੋਂ ਬਾਅਦ ਆਪਣੇ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਸੂਬਾ ਅਤੇ ਦਿੱਲੀ ਦੀ ਲੀਡਰਸ਼ਿਪ ‘ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੀ ਰਹੀ, ਪਰ ਕੋਈ ਵੀ ਮਾਮਲਾ ਸਾਬਤ ਨਹੀਂ ਕਰ ਸਕੀ। ਪਠਾਣਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕੰਮ ਕਰਦੀ ਹੈ ਤਾਂ ਉਹ ਆਪਣੇ ਖੇਤਰ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਸਿਰਫ ਅਹੁਦੇ ਜਾਂ ਪਾਰਟੀ ਦਾ ਮਾਮਲਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਸਾਧਨ ਹੈ।

ਕੀ ਸੀ ਪੂਰਾ ਮਾਮਲਾ?

ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਆਪਰਾਧਿਕ ਧਮਕੀ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ 2 ਸਤੰਬਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਉਸ ਸਮੇਂ ਫਾਇਰਿੰਗ ਅਤੇ ਪਥਰਾਅ ਦੌਰਾਨ ਉਹ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ ਸਨ ਅਤੇ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਸੀ। ਬਾਅਦ ਵਿੱਚ ਮਾਮਲਾ ਅਦਾਲਤ ਤੱਕ ਪਹੁੰਚਿਆ, ਜਿੱਥੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਦਸੰਬਰ 2025 ਵਿੱਚ ਪਟਿਆਲਾ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਖ਼ਬਰਾਂ ਸਾਹਮਣੇ ਆਈਆਂ ਕਿ ਉਹ ਆਸਟ੍ਰੇਲੀਆ ਵਿੱਚ ਹਨ ਅਤੇ ਉੱਥੋਂ ਇੰਟਰਵਿਊ ਵੀ ਦੇ ਰਹੇ ਹਨ। ਅਦਾਲਤ ਵੱਲੋਂ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

ਕੌਣ ਹਨ ਹਰਮੀਤ ਸਿੰਘ ਪਠਾਣਮਾਜਰਾ?

ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਦੇ ਹਲਕਾ ਸਨੌਰ ਤੋਂ ਵਿਧਾਇਕ ਹਨ। ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਪਟਿਆਲਾ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਜ਼ਮੀਨੀ ਪਕੜ ਮਜ਼ਬੂਤ ਮੰਨੀ ਜਾਂਦੀ ਹੈ। ਉਨ੍ਹਾਂ ਦਾ ਸਿਆਸੀ ਸਫ਼ਰ ਕਾਫੀ ਵਿਵਾਦਪੂਰਨ ਰਿਹਾ ਹੈ। 1994 ਵਿੱਚ ਅਕਾਲੀ ਦਲ ਨਾਲ ਰਾਜਨੀਤੀ ਦੀ ਸ਼ੁਰੂਆਤ ਕਰਨ ਵਾਲੇ ਪਠਾਣਮਾਜਰਾ ਮਨਪ੍ਰੀਤ ਬਾਦਲ ਦੀ ਪਾਰਟੀ, ਕਾਂਗਰਸ ਅਤੇ ਪੰਜਾਬ ਏਕਤਾ ਪਾਰਟੀ ਵਿੱਚ ਵੀ ਰਹਿ ਚੁੱਕੇ ਹਨ। ਸਾਲ 2020 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼