Punjab

ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਸਾਂਝੀ ਰੈਂਕ

ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਸਾਂਝੀ ਰੈਂਕ

ਵਿਦਿਆਰਥਣ ਦੇ ਸਵਾਲ ਮਗਰੋਂ ਸੀਐਮ ਮਾਨ ਦਾ ਵੱਡਾ ਐਲਾਨ: ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਸਾਂਝੀ ਰੈਂਕ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਖੇਤਰ ਨਾਲ ਜੁੜਿਆ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ ਦੇ ਆਧਾਰ ’ਤੇ ਰੈਂਕ ਦੇਣ ਦੀ ਬਜਾਏ ਸਾਂਝਾ ਪਹਿਲਾ ਸਥਾਨ ਦਿੱਤਾ ਜਾਵੇਗਾ। ਚੰਡੀਗੜ੍ਹ ਵਿੱਚ ਕਰਵਾਏ ਗਏ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਇਹ ਫੈਸਲਾ ਇੱਕ ਵਿਦਿਆਰਥਣ ਵੱਲੋਂ ਪੁੱਛੇ ਗਏ ਸਵਾਲ ਤੋਂ ਬਾਅਦ ਲਿਆ ਗਿਆ, ਜਿਸ ਨੇ ਉਮਰ ਦੇ ਆਧਾਰ ’ਤੇ ਟਾਪਰ ਚੁਣਨ ਦੀ ਪ੍ਰਥਾ ’ਤੇ ਸਵਾਲ ਉਠਾਇਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਬਰਾਬਰ ਹੋਣ, ਉਨ੍ਹਾਂ ਨੂੰ ਸਾਂਝੀ ਰੈਂਕ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਯੋਗਤਾ ਦਾ ਮਾਪਦੰਡ ਅੰਕ ਹੋਣੇ ਚਾਹੀਦੇ ਹਨ, ਨਾ ਕਿ ਜਨਮ ਮਿਤੀ।

 

ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬਣਾਈ ਨਵੀਂ ਪਛਾਣ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਹੋ ਰਹੇ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਸਿੱਖਿਆ ਦੇ ਮਿਆਰ ਵਿੱਚ ਕਈ ਹੋਰ ਸੂਬਿਆਂ ਨੂੰ ਪਿੱਛੇ ਛੱਡ ਰਹੇ ਹਨ।

 

Image

ਵਿਦਿਆਰਥੀਆਂ ਨੂੰ ਦਿੱਤਾ ਸਾਦਗੀ ਅਤੇ ਸਤਿਕਾਰ ਦਾ ਸੁਨੇਹਾ

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਜ਼ਿੰਦਗੀ ਵਿੱਚ ਕਿੰਨੀ ਵੀ ਸਫਲਤਾ ਮਿਲੇ, ਹਮੇਸ਼ਾ ਨਿਮਰਤਾ ਅਤੇ ਸਾਦਗੀ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨਾ ਸਫਲਤਾ ਦੀ ਅਸਲ ਨਿਸ਼ਾਨੀ ਹੈ।

ਹੁਨਰ ਵਿਕਾਸ ’ਤੇ ਸਰਕਾਰ ਦਾ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮਾਂ ਹੁਨਰਾਂ ਦਾ ਯੁੱਗ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਮਿਆਰੀ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।

Image

‘ਪੈਰਾਸ਼ੂਟਰ ਨਹੀਂ, ਜ਼ਮੀਨ ਤੋਂ ਉੱਠਣ ਵਾਲੇ ਬਣੋ’

ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਪੈਰਾਸ਼ੂਟਰ ਵਾਂਗ ਉੱਪਰੋਂ ਆਉਣ ਦੀ ਬਜਾਏ ਮਿਹਨਤ ਅਤੇ ਲਗਨ ਨਾਲ ਜ਼ਮੀਨ ਤੋਂ ਉੱਠ ਕੇ ਸਫਲਤਾ ਹਾਸਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਵਿਦਿਆਰਥੀ ਨੂੰ ਉਸਦੇ ਸੁਪਨੇ ਸਾਕਾਰ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਜਿਵੇਂ ਰਨਵੇ ਜਹਾਜ਼ ਨੂੰ ਉਡਾਣ ਭਰਨ ਵਿੱਚ ਮਦਦ ਕਰਦਾ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵਿਦਿਆਰਥੀਆਂ ਲਈ ਅਜਿਹਾ ਮਾਹੌਲ ਅਤੇ ਮੌਕੇ ਪੈਦਾ ਕਰ ਰਹੀ ਹੈ, ਜਿਨ੍ਹਾਂ ਨਾਲ ਉਹ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ।

 

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼