Punjab

ਅੰਮ੍ਰਿਤਸਰ ’ਚ 17 ਸਾਲਾ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ, ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ ’ਚ 17 ਸਾਲਾ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ, ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ ’ਚ 17 ਸਾਲਾ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ, ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ 17 ਸਾਲਾ ਵਿਦਿਆਰਥਣ ਦੀ ਮੌਤ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਪਰਿਵਾਰ ਦੇ ਇਲਜ਼ਾਮਾਂ ਮੁਤਾਬਕ, ਨਿੱਜੀ ਸਕੂਲ ਦੇ ਸਟਾਫ਼ ਵੱਲੋਂ ਫੀਸ ਨਾ ਭਰਨ ਕਾਰਨ ਵਿਦਿਆਰਥਣ ਨੂੰ ਲਗਾਤਾਰ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਆ ਗਈ।ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਤੋਂ ਬਾਅਦ ਉਸ ਦੀ ਤਬੀਅਤ ਗੰਭੀਰ ਹੋ ਗਈ।

STUDENT SUICIDE CASE

ਪਰਿਵਾਰ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਸਕੂਲ ਪ੍ਰਬੰਧਨ, ਪ੍ਰਿੰਸੀਪਲ ਅਤੇ ਅਧਿਆਪਕਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਵਿਦਿਆਰਥਣ ਨੂੰ ਫੀਸ ਸਬੰਧੀ ਮਾਮਲਿਆਂ ਨੂੰ ਲੈ ਕੇ ਕਈ ਵਾਰ ਕਲਾਸ ਵਿੱਚ ਹੋਰ ਵਿਦਿਆਰਥੀਆਂ ਸਾਹਮਣੇ ਅਪਮਾਨਿਤ ਕੀਤਾ ਗਿਆ ਅਤੇ ਉਸ ’ਤੇ ਲਗਾਤਾਰ ਦਬਾਅ ਬਣਾਇਆ ਗਿਆ। ਵਿਦਿਆਰਥਣ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਕਈ ਵਾਰ ਸਕੂਲ ਵਿੱਚ ਹੋ ਰਹੀਆਂ ਮੁਸ਼ਕਲਾਂ ਬਾਰੇ ਘਰ ਵਿੱਚ ਵੀ ਗੱਲ ਕਰਦੀ ਸੀ।

ਅੰਮ੍ਰਿਤਸਰ ’ਚ 17 ਸਾਲਾ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ, ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ

ਪਰਿਵਾਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ

ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਸਕੂਲ ਵੱਲੋਂ ਵਿਦਿਆਰਥਣ ’ਤੇ ਪੜ੍ਹਾਈ ਤੋਂ ਇਲਾਵਾ ਹੋਰ ਜ਼ਿੰਮੇਵਾਰੀਆਂ ਵੀ ਥੋਪੀਆਂ ਜਾਂਦੀਆਂ ਸਨ, ਜਿਸ ਕਾਰਨ ਉਹ ਲਗਾਤਾਰ ਮਾਨਸਿਕ ਤਣਾਅ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਵਿਜੇ ਨਗਰ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਵਿਦਿਆਰਥਣ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਪਰਿਵਾਰ ਦੇ ਬਿਆਨ ਦਰਜ ਕੀਤੇ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਪੂਰੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਫਿਲਹਾਲ ਮਾਮਲੇ ਦੀ ਨਿਰਪੱਖ ਜਾਂਚ ਜਾਰੀ ਹੈ ਅਤੇ ਸਾਰੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼