Punjab

ਲੁਧਿਆਣਾ ਦੀ ਫੈਕਟਰੀ ’ਚ ਵੱਡਾ ਹਾਦਸਾ: ਸੀਵਰੇਜ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਨਾਲ 3 ਮਜ਼ਦੂਰਾਂ ਦੀ ਮੌਤ

ਲੁਧਿਆਣਾ ਦੀ ਫੈਕਟਰੀ ’ਚ ਵੱਡਾ ਹਾਦਸਾ: ਸੀਵਰੇਜ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਨਾਲ 3 ਮਜ਼ਦੂਰਾਂ ਦੀ ਮੌਤ

ਲੁਧਿਆਣਾ ਦੀ ਫੈਕਟਰੀ ’ਚ ਵੱਡਾ ਹਾਦਸਾ: ਸੀਵਰੇਜ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਨਾਲ 3 ਮਜ਼ਦੂਰਾਂ ਦੀ ਮੌਤ

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਘੋੜਾ ਕਲੋਨੀ ਇਲਾਕੇ ਵਿੱਚ ਸਥਿਤ ਦੀਪ ਟੂਲਸ ਪ੍ਰਾਈਵੇਟ ਲਿਮਿਟਡ ਫੈਕਟਰੀ ਅੰਦਰ ਵੱਡਾ ਹਾਦਸਾ ਵਾਪਰ ਗਿਆ। ਤੜਕਸਾਰ ਸੀਵਰੇਜ ਸਾਫ਼ ਕਰਨ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਮਜ਼ਦੂਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਕਈ ਹੋਰ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਜ਼ਦੂਰ ਸੀਵਰੇਜ ਸਿਸਟਮ ਦੀ ਸਫਾਈ ਕਰ ਰਹੇ ਸਨ। ਗੈਸ ਦੇ ਪ੍ਰਭਾਵ ਕਾਰਨ ਕੁਝ ਮਜ਼ਦੂਰ ਮੌਕੇ ’ਤੇ ਹੀ ਬੇਹੋਸ਼ ਹੋ ਗਏ ਅਤੇ ਬਾਅਦ ਵਿੱਚ ਹਸਪਤਾਲ ਪਹੁੰਚਾਏ ਗਏ, ਜਿੱਥੇ ਡਾਕਟਰਾਂ ਨੇ ਤਿੰਨ ਨੂੰ ਮ੍ਰਿਤਕ ਐਲਾਨ ਦਿੱਤਾ। ਲੇਬਰ ਵਿੰਗ ਯੂਨੀਅਨ ਦੇ ਆਗੂਆਂ ਨੇ ਫੈਕਟਰੀ ਪ੍ਰਬੰਧਨ ’ਤੇ ਗੰਭੀਰ ਲਾਪਰਵਾਹੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਆਗੂਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

LUDHIANA GAS LEAK ACCIDENT

ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਹਾਦਸੇ ਬਾਰੇ ਸਮੇਂ ਸਿਰ ਜਾਣਕਾਰੀ ਨਹੀਂ ਦਿੱਤੀ ਗਈ। ਪਰਿਵਾਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਹਸਪਤਾਲ ਪਹੁੰਚ ਕੇ ਹੀ ਪਤਾ ਲੱਗਿਆ ਕਿ ਉਨ੍ਹਾਂ ਦੇ ਆਪਣੇ ਇਸ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ ਗਈ।

LUDHIANA GAS LEAK ACCIDENT

ਏਸੀਪੀ ਇੰਦਰਜੀਤ ਸਿੰਘ ਬੋਪਾ ਰਾਏ ਨੇ ਦੱਸਿਆ ਕਿ ਫੈਕਟਰੀ ਅੰਦਰ ਜ਼ਹਿਰੀਲੀ ਗੈਸ ਫੈਲਣ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਐਸਡੀਐਮ ਜਸਲੀਨ ਭੁੱਲਰ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਪੂਰੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

LUDHIANA GAS LEAK ACCIDENT

ਫਿਲਹਾਲ ਪੁਲਿਸ ਨੇ ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼