Punjab

ਜਲਾਲਾਬਾਦ ਘਟਨਾ ਮਗਰੋਂ SGPC ਦੀ ਅਹਿਮ ਅਪੀਲ, ਗੁਰੂ ਘਰਾਂ ’ਚ ਫੈਨਾਂ ਅਤੇ ਬਿਜਲੀ ਦੀਆਂ ਲੜੀਆਂ ਬਾਰੇ ਵਰਤਣ ਸਾਵਧਾਨੀ

ਜਲਾਲਾਬਾਦ ਘਟਨਾ ਮਗਰੋਂ SGPC ਦੀ ਅਹਿਮ ਅਪੀਲ, ਗੁਰੂ ਘਰਾਂ ’ਚ ਫੈਨਾਂ ਅਤੇ ਬਿਜਲੀ ਦੀਆਂ ਲੜੀਆਂ ਬਾਰੇ ਵਰਤਣ ਸਾਵਧਾਨੀ

ਜਲਾਲਾਬਾਦ ਘਟਨਾ ਮਗਰੋਂ SGPC ਦੀ ਅਹਿਮ ਅਪੀਲ, ਗੁਰੂ ਘਰਾਂ ’ਚ ਫੈਨਾਂ ਅਤੇ ਬਿਜਲੀ ਦੀਆਂ ਲੜੀਆਂ ਬਾਰੇ ਵਰਤਣ ਸਾਵਧਾਨੀ

ਅੰਮ੍ਰਿਤਸਰ: ਜਲਾਲਾਬਾਦ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੇ ਅਗਨ ਭੇਟ ਹੋਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਐਗਜ਼ੈਕਟਿਵ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਗਰਮੀ ਦੇ ਮੌਸਮ ਦੌਰਾਨ ਗੁਰਦੁਆਰਾ ਸਾਹਿਬਾਨ ਅੰਦਰ ਟੇਬਲ ਫੈਨ ਚੰਦੋਏ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਬਿਲਕੁਲ ਨੇੜੇ ਨਾ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਕਈ ਵਾਰ ਚੰਦੋਆ ਫੈਨ ਵਿੱਚ ਫਸਣ ਕਾਰਨ ਸ਼ਾਰਟ ਸਰਕਟ ਹੋ ਜਾਂਦਾ ਹੈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਿਜਲੀ ਦੀਆਂ ਲੜੀਆਂ ਪਾਲਕੀ ਸਾਹਿਬ ਜਾਂ ਸਰੂਪਾਂ ਦੇ ਬਹੁਤ ਨੇੜੇ ਨਾ ਲਗਾਈਆਂ ਜਾਣ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਇਸ ਦੌਰਾਨ SGPC ਪ੍ਰਧਾਨ ਨੇ ਬਾਬਾ ਬਕਾਲਾ ਵਿਖੇ ਬੇਅਦਬੀ ਕਾਨੂੰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਹੋਈ ਪੰਥਕ ਇਕੱਤਰਤਾ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਸੰਪਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਹੋਰ ਪੰਥਕ ਧਿਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੇ ਕੀਮਤੀ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਬੇਅਦਬੀ ਕਾਨੂੰਨ ਦੀਆਂ ਪ੍ਰਸਤਾਵਿਤ ਸੋਧਾਂ ਬਾਰੇ ਗੱਲ ਕਰਦਿਆਂ ਧਾਮੀ ਨੇ ਸਪੱਸ਼ਟ ਕੀਤਾ ਕਿ SGPC ਕਾਨੂੰਨ ਦਾ ਵਿਰੋਧ ਨਹੀਂ ਕਰ ਰਹੀ, ਸਗੋਂ ਕੁਝ ਸੋਧਾਂ ਬਾਰੇ ਆਪਣਾ ਇਤਰਾਜ਼ ਦਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

JALALABAD GURUDWARA SAHIB INCIDENT

328 ਸਰੂਪਾਂ ਦੇ ਮਾਮਲੇ ‘ਤੇ ਜਥੇਦਾਰ ਨੂੰ ਲਿਖੀ ਚਿੱਠੀ

328 ਸਰੂਪਾਂ ਦੇ ਮਾਮਲੇ ਬਾਰੇ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ ਕਿ SIT ਵੱਲੋਂ ਅਜਿਹੇ ਸਵਾਲ ਪੁੱਛੇ ਜਾ ਰਹੇ ਹਨ, ਜਿਨ੍ਹਾਂ ਦਾ 328 ਸਰੂਪਾਂ ਦੇ ਮਾਮਲੇ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਸਪੱਸ਼ਟ ਹਦਾਇਤ ਕੀਤੀ ਹੈ ਕਿ ਜੇਕਰ 328 ਸਰੂਪਾਂ ਤੋਂ ਇਲਾਵਾ ਹੋਰ ਕੋਈ ਜਾਣਕਾਰੀ ਮੰਗੀ ਜਾਂਦੀ ਹੈ ਤਾਂ ਉਹ ਨਾ ਦਿੱਤੀ ਜਾਵੇ। ਧਾਮੀ ਨੇ ਕਿਹਾ ਕਿ SGPC ਵੱਲੋਂ SIT ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਜਾਂਚ ਲਈ ਸਾਰਾ ਲੋੜੀਂਦਾ ਰਿਕਾਰਡ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

ਜੂਨ 1984 ਦੇ ਘੱਲੂਘਾਰੇ ਨੂੰ ਕੀਤਾ ਯਾਦ

ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਧਾਮੀ ਨੇ ਕਿਹਾ ਕਿ ਇਹ ਮਹੀਨਾ ਸਿੱਖ ਕੌਮ ਲਈ ਦਰਦ ਅਤੇ ਸੰਵੇਦਨਾ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦੀਆਂ ਯਾਦਾਂ ਅੱਜ ਵੀ ਸਿੱਖ ਮਨਾਂ ਨੂੰ ਝੰਝੋੜਦੀਆਂ ਹਨ।

Operation Blue Star June 1 : ਜੂਨ 1984 ਸਿੱਖ ਮਾਨਸਿਕਤਾ 'ਤੇ

ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਜ਼ਖ਼ਮੀ ਸਰੂਪਾਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਦਕਿ 18 ਜੂਨ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਵੀ SGPC ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਧਾਮੀ ਨੇ ਕਿਹਾ ਕਿ 1984 ਨਾਲ ਸਬੰਧਤ ਮਾਮਲਿਆਂ ਅਤੇ ਇਤਿਹਾਸਕ ਨੁਕਸਾਨ ਦੇ ਮੁਲਾਂਕਣ ਸਬੰਧੀ ਕਾਨੂੰਨੀ ਲੜਾਈ ਵੀ ਲਗਾਤਾਰ ਜਾਰੀ ਹੈ ਅਤੇ ਕੌਮ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼