Punjab

ਅੰਮ੍ਰਿਤਸਰ ਕਤਲ ਕਾਂਡ: ਗ੍ਰਿਫ਼ਤਾਰੀਆਂ ‘ਤੇ ਉੱਠੇ ਸਵਾਲ, ਪਰਿਵਾਰ ਨੇ ਰੋਕਿਆ ਸਸਕਾਰ

ਅੰਮ੍ਰਿਤਸਰ ਕਤਲ ਕਾਂਡ: ਗ੍ਰਿਫ਼ਤਾਰੀਆਂ ‘ਤੇ ਉੱਠੇ ਸਵਾਲ, ਪਰਿਵਾਰ ਨੇ ਰੋਕਿਆ ਸਸਕਾਰ

ਅੰਮ੍ਰਿਤਸਰ ਅਧਿਆਪਕ ਕਤਲ ਮਾਮਲਾ: ਪਰਿਵਾਰ ਨੇ ਥਾਣੇ ਬਾਹਰ ਲਗਾਇਆ ਧਰਨਾ, ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ਦਾ ਐਲਾਨ

ਅੰਮ੍ਰਿਤਸਰ, 3 ਜੂਨ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਸਰਕਾਰੀ ਅਧਿਆਪਕ ਜਗਦੀਪ ਸਿੰਘ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਹੋ ਕੇ ਪੁਲਿਸ ਥਾਣਾ ਤਰਸਿੱਕਾ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਮਾਮਲੇ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਕੁਝ ਨਾਬਾਲਗ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਜਗਦੀਪ ਸਿੰਘ ਨਾਲ ਹਾਦਸਾ ਹੋਇਆ ਸੀ, ਜਦਕਿ ਉਨ੍ਹਾਂ ਦੇ ਮੁਤਾਬਕ ਇਹ ਇੱਕ ਸੋਚੀ-ਸਮਝੀ ਹੱਤਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੀਸੀਟੀਵੀ ਫੁਟੇਜ ਵਿੱਚ ਕਥਿਤ ਹਮਲਾਵਰਾਂ ਦੀ ਪਛਾਣ ਹੋ ਚੁੱਕੀ ਹੈ, ਪਰ ਪੁਲਿਸ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ।

GOVERNMENT TEACHER MURDER

 

ਮ੍ਰਿਤਕ ਦੀ ਭੈਣ ਸੁਖਬੀਰ ਕੌਰ ਨੇ ਕਿਹਾ ਕਿ ਉਸਦਾ ਭਰਾ ਆਪਣੀ ਧੀ ਨੂੰ ਟਿਊਸ਼ਨ ਛੱਡ ਕੇ ਘਰ ਵਾਪਸ ਆ ਰਿਹਾ ਸੀ, ਜਦੋਂ ਪੰਜ ਵਿਅਕਤੀਆਂ ਨੇ ਉਸ ਉੱਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਦੋਸ਼ੀਆਂ ਦੀ ਭਾਲ ਲਈ ਪਰਿਵਾਰ ਨੂੰ ਖੁਦ ਸੀਸੀਟੀਵੀ ਫੁਟੇਜ ਖੰਗਾਲਣੀ ਪੈ ਰਹੀ ਹੈ, ਜਦਕਿ ਪੁਲਿਸ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਸੁਖਬੀਰ ਕੌਰ ਨੇ ਕਿਹਾ ਕਿ ਜਦੋਂ ਤੱਕ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਜਗਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ। ਦੂਜੇ ਪਾਸੇ ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਬਿਨਾਂ ਕਿਸੇ ਦਬਾਅ ਦੇ ਅਤੇ ਪੂਰੀ ਨਿਰਪੱਖਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਕਦੋਂ ਹੋਇਆ ਸੀ ਕਤਲ?

ਜ਼ਿਕਰਯੋਗ ਹੈ ਕਿ 1 ਜੂਨ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਸਰਕਾਰੀ ਅਧਿਆਪਕ ਜਗਦੀਪ ਸਿੰਘ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਜਗਦੀਪ ਸਿੰਘ ਪਿੰਡ ਮਾਲੋਵਾਲ (ਤਲਵੰਡੀ ਨੇੜੇ) ਦਾ ਵਸਨੀਕ ਸੀ ਅਤੇ ਸਰਕਾਰੀ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਿਹਾ ਸੀ।

GOVERNMENT TEACHER MURDER

ਪਰਿਵਾਰਕ ਮੈਂਬਰਾਂ ਅਨੁਸਾਰ ਉਹ ਆਪਣੀ ਧੀ ਨੂੰ ਟਿਊਸ਼ਨ ਛੱਡਣ ਲਈ ਗਿਆ ਹੋਇਆ ਸੀ। ਜਦੋਂ ਉਹ ਜੰਡਿਆਲਾ ਗੁਰੂ ਨੇੜੇ ਨਰੈਣਗੜ੍ਹ ਡ੍ਰੇਨ ਅਤੇ ਰਾਣਾ ਕਾਲਾ ਇਲਾਕੇ ਕੋਲ ਪਹੁੰਚਿਆ ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫਿਲਹਾਲ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼