Punjab

ਸ੍ਰੀ ਅਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਹਰੀ ਝੰਡੀ, ਸ਼ੰਭੂ ਸਰਹੱਦ ‘ਤੇ ਬਣੇਗਾ ਸ਼ਾਨਦਾਰ ਸਵਾਗਤੀ ਗੇਟ

ਸ੍ਰੀ ਅਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਹਰੀ ਝੰਡੀ, ਸ਼ੰਭੂ ਸਰਹੱਦ ‘ਤੇ ਬਣੇਗਾ ਸ਼ਾਨਦਾਰ ਸਵਾਗਤੀ ਗੇਟ

ਸ੍ਰੀ ਅਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਹਰੀ ਝੰਡੀ, ਸ਼ੰਭੂ ਸਰਹੱਦ ‘ਤੇ ਬਣੇਗਾ ਸ਼ਾਨਦਾਰ ਸਵਾਗਤੀ ਗੇਟ

ਚੰਡੀਗੜ੍ਹ: ਪੰਜਾਬ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰਾਜੈਕਟ ਅਤੇ ਸ਼ੰਭੂ ਸਰਹੱਦ ‘ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਸ਼ਾਮਲ ਹੈ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਲਈ ਸੋਧੀ ਹੋਈ ਹੈਰੀਟੇਜ ਸਟਰੀਟ ਯੋਜਨਾ ਨੂੰ ਹਰੀ ਝੰਡੀ ਦਿੱਤੀ। ਇਹ ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਸਮੇਤ ਹੋਰ ਇਤਿਹਾਸਕ ਸਥਾਨਾਂ ਨੂੰ ਆਪਸ ਵਿੱਚ ਜੋੜੇਗੀ।

ਅੱਜ ਸਥਾਪਨਾ ਦਿਵਸ 'ਤੇ ਵਿਸ਼ੇਸ਼ : ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ - Sri  Anandpur Sahib, the birthplace of the Khalsa

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਇੱਕ ਵਿਲੱਖਣ ਅਧਿਆਤਮਿਕ ਅਤੇ ਵਿਰਾਸਤੀ ਅਨੁਭਵ ਪ੍ਰਦਾਨ ਕਰੇਗਾ, ਨਾਲ ਹੀ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਨੂੰ ਵੀ ਨਵਾਂ ਬਲ ਮਿਲੇਗਾ। ਪ੍ਰਾਜੈਕਟ ਨੂੰ ਲਾਗੂ ਕਰਨ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਜਾਣਗੀਆਂ ਅਤੇ ਇਸ ਦੀ ਨਿਗਰਾਨੀ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।

भगवंत मान को पंजाब के CM पद से हटाने की तैयारी कर रही AAP', कांग्रेस नेता  बाजवा का बड़ा दावा - Bhagwant Mann To Be Removed As Punjab CM Claims LoP  Partap

ਇਸ ਤੋਂ ਇਲਾਵਾ, ਸ਼ੰਭੂ ਸਰਹੱਦ ‘ਤੇ ਪੰਜਾਬ ਦੇ ਪ੍ਰਵੇਸ਼ ਦੁਆਰ ਵਜੋਂ ਇੱਕ ਵਿਸ਼ਾਲ ਸਵਾਗਤੀ ਗੇਟ ਵੀ ਬਣਾਇਆ ਜਾਵੇਗਾ। ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਗੇਟ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਰਵਾਇਤੀ ਵਾਸਤੂ ਕਲਾ ਅਤੇ ‘ਪੰਜ-ਆਬ’ ਦੀ ਪਛਾਣ ਨੂੰ ਦਰਸਾਏਗਾ।ਗੇਟ ਦੇ ਡਿਜ਼ਾਇਨ ਵਿੱਚ ਪੱਥਰ ਦੀ ਕਲੈਡਿੰਗ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ, ਜਾਲੀ ਪੈਟਰਨ ਅਤੇ ਹੋਰ ਰਵਾਇਤੀ ਤੱਤ ਸ਼ਾਮਲ ਕੀਤੇ ਜਾਣਗੇ। ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਬਣਾਏ ਜਾਣਗੇ, ਜੋ ਪੰਜਾਬ ਦੇ ਪੰਜ ਦਰਿਆਵਾਂ ਦੀ ਪ੍ਰਤੀਕਾਤਮਕ ਝਲਕ ਪੇਸ਼ ਕਰਨਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼