Punjab

ਮਾਨਸੂਨ ਤੋਂ ਪਹਿਲਾਂ ਪੰਜਾਬ ਭਰ ‘ਚ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਸ਼ੁਰੂ

ਮਾਨਸੂਨ ਤੋਂ ਪਹਿਲਾਂ ਪੰਜਾਬ ਭਰ ‘ਚ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਸ਼ੁਰੂ

ਮਾਨਸੂਨ ਤੋਂ ਪਹਿਲਾਂ ਪੰਜਾਬ ਭਰ ‘ਚ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਸ਼ੁਰੂ

ਚੰਡੀਗੜ੍ਹ: ਮਾਨਸੂਨ ਦੌਰਾਨ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਸੂਬਾ ਪੱਧਰ ‘ਤੇ ਵਿਸ਼ੇਸ਼ ਸੀਵਰੇਜ ਸਫਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸੀਵਰੇਜ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 2,200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ, ਜਿਸ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਸ਼ਾਮਲ ਹਨ। ਇਸ ਦੇ ਨਾਲ ਹੀ 1,400 ਅਜਿਹੇ ਹੌਟਸਪੌਟਾਂ ਦੀ ਵੀ ਸਫਾਈ ਕੀਤੀ ਜਾਵੇਗੀ, ਜਿੱਥੇ ਹਰ ਸਾਲ ਮੀਂਹ ਦੇ ਮੌਸਮ ਦੌਰਾਨ ਸੀਵਰੇਜ ਓਵਰਫਲੋਅ ਦੀ ਸਮੱਸਿਆ ਸਾਹਮਣੇ ਆਉਂਦੀ ਹੈ।

Students' Safety First: Minister Harjot Bains issues directions for Education institutions - Babushahi.com

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਇਸ ਵਾਰ ਮਾਨਸੂਨ ਦੌਰਾਨ ਕਿਸੇ ਵੀ ਸ਼ਹਿਰ ਜਾਂ ਕਸਬੇ ਵਿੱਚ ਸੀਵਰੇਜ ਓਵਰਫਲੋਅ ਅਤੇ ਪਾਣੀ ਭਰਨ ਦੀ ਸਮੱਸਿਆ ਨਾ ਆਵੇ। ਇਸ ਲਈ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਅਤੇ ਆਧੁਨਿਕ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ ਸਮਰੱਥਾ ਵਾਲੇ ਜੈਟਿੰਗ ਉਪਕਰਣ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਰੋਜ਼ਾਨਾ ਨਿਗਰਾਨੀ ਲਈ ਡਿਜੀਟਲ ਡੈਸ਼ਬੋਰਡ ਅਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਰਹੇ ਹਨ। ਜੇ.ਈ. ਤੋਂ ਲੈ ਕੇ ਐਸ.ਈ. ਪੱਧਰ ਤੱਕ ਜਵਾਬਦੇਹੀ ਨਿਰਧਾਰਤ ਕੀਤੀ ਗਈ ਹੈ ਤਾਂ ਜੋ ਕੰਮ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਰਹੇ। ਮੰਤਰੀ ਬੈਂਸ ਨੇ ਕਿਹਾ ਕਿ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਜਾਂਚ ਦੌਰਾਨ ਇੱਕ ਸੀਵਰ ਲਾਈਨ ਛੇ ਸਾਲਾਂ ਤੋਂ ਕੰਕਰੀਟ ਨਾਲ ਬੰਦ ਪਾਈ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣਾ ਹੈ, ਜਿਸ ਲਈ ਸਾਰੇ ਵਿਧਾਇਕਾਂ, ਮਿਉਂਸੀਪਲ ਕੌਂਸਲਰਾਂ ਅਤੇ ਅਧਿਕਾਰੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਗਿਆ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼