Punjab

ਘੱਲੂਘਾਰਾ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਘੱਲੂਘਾਰਾ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਘੱਲੂਘਾਰਾ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ

ਅੰਮ੍ਰਿਤਸਰ: ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ 6 ਜੂਨ ਨੂੰ ਮਨਾਏ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮਾਂ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਟੇਕ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਬੇਹੱਦ ਦਰਦਨਾਕ ਅਤੇ ਭਾਵਨਾਤਮਕ ਯਾਦਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 1984 ਵਿੱਚ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ‘ਤੇ ਕੀਤੇ ਗਏ ਫੌਜੀ ਹਮਲੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਜੂਨ 1984 ਦੇ ਘੱਲੂਘਾਰੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ।

ਧਾਮੀ ਨੇ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਅਨੇਕਾਂ ਸਿੱਖਾਂ ਨੇ ਸ਼ਹਾਦਤਾਂ ਪ੍ਰਾਪਤ ਕੀਤੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਨੁਕਸਾਨੇ ਗਏ ਸਨ। ਉਨ੍ਹਾਂ ਦੱਸਿਆ ਕਿ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਂਦਾ ਹੈ। ਇਸ ਮੌਕੇ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਕਈ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਮਾਮਲਿਆਂ ਸਬੰਧੀ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ।

1 JUNE 1984-'THE DARK DAYS OF INDIA' – Eduindex

6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ ਦੌਰਾਨ ਜੂਨ 1984 ਦੇ ਘੱਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼