ਮੋਹਾਲੀ ‘ਚ ਦਹਿਲਾ ਦੇਣ ਵਾਲੀ ਵਾਰਦਾਤ: ਦਫ਼ਤਰ ਵਿੱਚ ਸਹਿਕਰਮੀ ਨੌਜਵਾਨ ਨੇ ਕੁੜੀ ਦਾ ਚਾਕੂ ਮਾਰ ਕੇ ਕੀਤਾ ਕਤਲ
ਮੋਹਾਲੀ ‘ਚ ਦਹਿਲਾ ਦੇਣ ਵਾਲੀ ਵਾਰਦਾਤ: ਦਫ਼ਤਰ ਵਿੱਚ ਸਹਿਕਰਮੀ ਨੌਜਵਾਨ ਨੇ ਕੁੜੀ ਦਾ ਚਾਕੂ ਮਾਰ ਕੇ ਕੀਤਾ ਕਤਲ
ਮੋਹਾਲੀ: ਸ਼ਹਿਰ ਦੇ ਇੱਕ ਨਿੱਜੀ ਦਫ਼ਤਰ ਵਿੱਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੱਕ ਪੈਕਰਜ਼ ਐਂਡ ਮੂਵਰਜ਼ ਕੰਪਨੀ ਵਿੱਚ ਕੰਮ ਕਰਨ ਵਾਲੀ ਨੌਜਵਾਨ ਕੁੜੀ ਦਾ ਉਸੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਨੌਜਵਾਨ ਵੱਲੋਂ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਕੁੜੀ ‘ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। ਮ੍ਰਿਤਕਾ ਦੀ ਪਛਾਣ ਪਟਿਆਲਾ ਵਾਸੀ ਡਿੰਪਲ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਮਾਨ ਉਰਫ਼ ਹੈਰੀ ਵਜੋਂ ਹੋਈ ਹੈ। ਦੋਵੇਂ ਕਰੀਬ ਤਿੰਨ ਸਾਲਾਂ ਤੋਂ ਇੱਕੋ ਕੰਪਨੀ ਵਿੱਚ ਕੰਮ ਕਰ ਰਹੇ ਸਨ। ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਨੂੰ 112 ‘ਤੇ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਫੋਰਟਿਸ ਹਸਪਤਾਲ ਵਿੱਚ ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਮੁਲਜ਼ਮ ਦੀ ਹਾਲਤ ਗੰਭੀਰ ਬਣੀ ਹੋਈ ਹੈ।
Mohali, Punjab: A woman was killed at a private company office in Mohali by a colleague who was known to her. CCTV footage shows the attack, after which the accused attempted suicide. Both were taken to hospital, where the woman was declared dead and the accused remains in… pic.twitter.com/BZ4tMGrN6i
— IANS (@ians_india) June 5, 2026
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਪਹਿਲਾਂ ਰਿਸ਼ਤੇ ਵਿੱਚ ਸਨ ਅਤੇ ਕਰੀਬ ਦੋ ਸਾਲ ਤੱਕ ਉਨ੍ਹਾਂ ਵਿਚਕਾਰ ਪ੍ਰੇਮ ਸਬੰਧ ਰਹੇ। ਕੁਝ ਸਮਾਂ ਪਹਿਲਾਂ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ, ਜਿਸ ਤੋਂ ਬਾਅਦ ਹਰਜਿੰਦਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ ਡਿੰਪਲ ਨਾਲ ਮੁੜ ਰਿਸ਼ਤਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਮੁਤਾਬਕ ਘਟਨਾ ਵਾਲੇ ਦਿਨ ਦਫ਼ਤਰ ਵਿੱਚ ਦੋਵਾਂ ਵਿਚਾਲੇ ਤਕਰਾਰ ਹੋਈ, ਜਿਸ ਦੌਰਾਨ ਮੁਲਜ਼ਮ ਨੇ ਚਾਕੂ ਕੱਢ ਕੇ ਡਿੰਪਲ ‘ਤੇ ਕਈ ਵਾਰ ਕੀਤੇ। ਹਮਲਾ ਇੰਨਾ ਭਿਆਨਕ ਸੀ ਕਿ ਕੁੜੀ ਨੂੰ ਬਚਾਇਆ ਨਹੀਂ ਜਾ ਸਕਿਆ। ਘਟਨਾ ਤੋਂ ਬਾਅਦ ਦਫ਼ਤਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਕਰਮਚਾਰੀਆਂ ਵਿੱਚ ਦਹਿਸ਼ਤ ਫੈਲ ਗਈ।
Mohali, Punjab: Police have launched an investigation into the killing of a woman at SRP US Logistics Company in Mohali. Teams are collecting evidence from the crime scene and reviewing CCTV footage. The investigation is being carried out by considering all possible angles… pic.twitter.com/Ta0OzMRvFk
— IANS (@ians_india) June 5, 2026
ਹਮਲੇ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਵੀ ਨੁਕਸਾਨ ਪਹੁੰਚਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਵੀ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਮਾਪੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਸ ਦਾ ਘਰ ਜ਼ਿਆਦਾਤਰ ਸਮਾਂ ਬੰਦ ਰਹਿੰਦਾ ਸੀ। ਸਥਾਨਕ ਲੋਕਾਂ ਅਨੁਸਾਰ ਮੁਲਜ਼ਮ ਬਾਰੇ ਇਲਾਕੇ ਵਿੱਚ ਬਹੁਤ ਘੱਟ ਜਾਣਕਾਰੀ ਸੀ ਅਤੇ ਉਹ ਕਦੇ-ਕਦਾਈਂ ਹੀ ਨਜ਼ਰ ਆਉਂਦਾ ਸੀ।
Patiala, Punjab: A man identified as Harjinder Singh Mann attacked his female colleague with a knife at a Phase-11 office in Mohali before injuring himself. CCTV footage shows the incident clearly. Both had been working in the same company for three years. The accused is a… pic.twitter.com/XuyD6qFCom
— IANS (@ians_india) June 5, 2026
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ CCTV ਫੁਟੇਜ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।





