Punjab

ਪੰਜਾਬ ‘ਚ ਭਿਆਨਕ ਸੜਕ ਹਾਦਸਾ: 9 ਲੋਕਾਂ ਦੀ ਮੌਤ, 15 ਤੋਂ ਵੱਧ ਗੰਭੀਰ ਜ਼ਖ਼ਮੀ 

ਪੰਜਾਬ ‘ਚ ਭਿਆਨਕ ਸੜਕ ਹਾਦਸਾ: 9 ਲੋਕਾਂ ਦੀ ਮੌਤ, 15 ਤੋਂ ਵੱਧ ਗੰਭੀਰ ਜ਼ਖ਼ਮੀ 

ਪੰਜਾਬ ‘ਚ ਭਿਆਨਕ ਸੜਕ ਹਾਦਸਾ: 9 ਲੋਕਾਂ ਦੀ ਮੌਤ, 15 ਤੋਂ ਵੱਧ ਗੰਭੀਰ ਜ਼ਖ਼ਮੀ 

ਫਿਰੋਜ਼ਪੁਰ/ਫਾਜ਼ਿਲਕਾ: ਅੱਜ ਸਵੇਰੇ ਫਾਜ਼ਿਲਕਾ–ਫਿਰੋਜ਼ਪੁਰ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਿੱਕਅਪ ਗੱਡੀ ਅਤੇ ਟਰਾਲੇ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ 15 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ, ਜਲਾਲਾਬਾਦ ਇਲਾਕੇ ਦਾ ਇੱਕ ਪਰਿਵਾਰ ਆਪਣੀ ਬਜ਼ੁਰਗ ਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਡੇਰਾ ਬਿਆਸ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੱਕਅਪ ਗੱਡੀ ਵਿੱਚ ਔਰਤਾਂ, ਮਰਦਾਂ ਅਤੇ ਬੱਚਿਆਂ ਸਮੇਤ ਲਗਭਗ 25 ਤੋਂ 27 ਲੋਕ ਸਵਾਰ ਸਨ।

ਹਾਦਸੇ ਵਿੱਚ 5 ਔਰਤਾਂ, 3 ਮਰਦ ਅਤੇ 1 ਬੱਚੇ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਮੌਕੇ ‘ਤੇ ਹਾਹਾਕਾਰ ਮਚ ਗਿਆ।

ਜ਼ਖ਼ਮੀਆਂ ਨੂੰ ਤੁਰੰਤ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਗੰਭੀਰ ਜ਼ਖ਼ਮੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਸਵੇਰੇ ਚਾਰ ਵਜੇ ਘਰੋਂ ਨਿਕਲੇ ਸਨ ਅਤੇ ਕਿਸੇ ਨੇ ਵੀ ਨਹੀਂ ਸੋਚਿਆ ਸੀ ਕਿ ਧਾਰਮਿਕ ਯਾਤਰਾ ਇੰਨੀ ਵੱਡੀ ਤ੍ਰਾਸਦੀ ਵਿੱਚ ਬਦਲ ਜਾਵੇਗੀ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਾਦਸੇ ਸਬੰਧੀ ਐਫਆਈਆਰ ਦਰਜ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼