Punjab

 ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ

 ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ

 ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਭੋਗ ਸਮਾਗਮ ਦੌਰਾਨ ਤਣਾਅਪੂਰਨ ਮਾਹੌਲ

ਅੰਮ੍ਰਿਤਸਰ: ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਪੰਜਾਬ ਪੁਲਿਸ ਅਤੇ ਆਰਪੀਐਫ ਦੇ ਜਵਾਨ ਵੱਡੀ ਗਿਣਤੀ ਵਿੱਚ ਤਾਇਨਾਤ ਰਹੇ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਭੋਗ ਸਮਾਗਮ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਤਲਵਾਰਾਂ ਵੀ ਲਹਿਰਾਈਆਂ ਗਈਆਂ। ਇਸ ਦੇ ਬਾਵਜੂਦ ਮਾਹੌਲ ਕੁਝ ਸਮੇਂ ਲਈ ਤਣਾਅਪੂਰਨ ਹੋਣ ਦੇ ਬਾਵਜੂਦ ਸ਼ਾਂਤਮਈ ਰਿਹਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਰਹੀਆਂ।

May be an image of text

ਸਮਾਗਮ ਤੋਂ ਪਹਿਲਾਂ ਕੁਝ ਜਥੇਬੰਦੀਆਂ ਦੇ ਮੈਂਬਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰਾਂ ਨਾਲ ਨਜ਼ਰ ਆਏ ਅਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤਰਨਾ ਦਲ, ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ।

May be an image of text

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਂ ਸਿੱਖ ਕੌਮ ਲਈ ਏਕਤਾ ਅਤੇ ਆਪਣੇ ਮਸਲਿਆਂ ਦੇ ਹੱਲ ਲਈ ਇਕੱਠੇ ਹੋਣ ਦਾ ਹੈ। ਉਨ੍ਹਾਂ ਨੇ 1984 ਦੇ ਘਟਨਾਕ੍ਰਮ ਨੂੰ ਸਿੱਖ ਇਤਿਹਾਸ ਦਾ ਸਭ ਤੋਂ ਦਰਦਨਾਕ ਅਧਿਆਇ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਉਸ ਸਮੇਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਤੇ ਭਾਰੀ ਹਥਿਆਰਾਂ ਅਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ।ਉਨ੍ਹਾਂ ਇਹ ਵੀ ਕਿਹਾ ਕਿ ਉਸ ਦੌਰਾਨ ਕਈ ਸ਼ਰਧਾਲੂ, ਔਰਤਾਂ, ਬਜ਼ੁਰਗ ਅਤੇ ਬੱਚੇ ਵੀ ਹਿੰਸਾ ਦਾ ਸ਼ਿਕਾਰ ਹੋਏ, ਜਿਨ੍ਹਾਂ ਦੀ ਯਾਦ ਵਿੱਚ ਅੱਜ ਸੰਗਤ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

No photo description available.

ਇਸੇ ਦੌਰਾਨ ਨਿਹੰਗ ਸਿੰਘ ਬਾਬਾ ਨਾਰਾਇਣ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਗੁਰੂ ਘਰ ਦੀ ਮਰਿਆਦਾ ਦੀ ਰੱਖਿਆ ਨੂੰ ਹਰ ਸਿੱਖ ਦਾ ਫਰਜ਼ ਦੱਸਿਆ। ਉਨ੍ਹਾਂ ਨੇ ਆਪਣੇ ਜੇਲ੍ਹ ਅਨੁਭਵਾਂ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸ਼ਬੇਗ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼