ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ: ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ: ਜੰਤਰ-ਮੰਤਰ ‘ਤੇ ਸ਼ਨੀਵਾਰ ਨੂੰ ਵਿਅੰਗਮਈ ਡਿਜੀਟਲ ਸਮੂਹ ‘ਕਾਕਰੋਚ ਜਨਤਾ ਪਾਰਟੀ (CJP)’ ਵੱਲੋਂ NEET 2026 ਪੇਪਰ ਲੀਕ ਅਤੇ CBSE ਦੀ ਆਨ-ਸਕ੍ਰੀਨ ਮਾਰਕਿੰਗ (OSM) ਪ੍ਰਣਾਲੀ ਵਿੱਚ ਕਥਿਤ ਗੜਬੜਾਂ ਦੇ ਖਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ।ਇਸ ਪ੍ਰਦਰਸ਼ਨ ਦੀ ਅਗਵਾਈ ਸੰਸਥਾਪਕ ਅਭਿਜੀਤ ਦੀਪਕੇ ਨੇ ਕੀਤੀ, ਜੋ ਹਾਲ ਹੀ ਵਿੱਚ ਅਮਰੀਕਾ ਤੋਂ ਦਿੱਲੀ ਪਹੁੰਚੇ ਸਨ। ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਅਤੇ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।
ਪ੍ਰਦਰਸ਼ਨ ਦੌਰਾਨ ਕਈ ਨੌਜਵਾਨ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਦੌਰਾਨੇ ਧਰਨੇ ਕਾਰਕੁਨ ਸੋਨਮ ਵਾਂਗਚੁਕ ਵੀ ਮੌਕੇ ‘ਤੇ ਪਹੁੰਚੇ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਸਮਰਥਨ ਜਤਾਇਆ।

ਅਭਿਜੀਤ ਦੀਪਕੇ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਸੋਸ਼ਲ ਮੀਡੀਆ ਗਤੀਵਿਧੀਆਂ ‘ਤੇ ਧਿਆਨ ਦੇ ਰਹੀ ਹੈ ਅਤੇ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੇ ਹੱਕਾਂ ਲਈ ਇਹ ਲੜਾਈ ਜਾਰੀ ਰਹੇਗੀ।
ਦਿੱਲੀ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਅਤੇ ਕਿਸੇ ਵੀ ਤਣਾਅਪੂਰਨ ਸਥਿਤੀ ਨੂੰ ਰੋਕਣ ਲਈ ਛੇ ਲੋਕਾਂ ਨੂੰ ਰੋਕਥਾਮ ਹਿਰਾਸਤ ਵਿੱਚ ਲਿਆ ਗਿਆ। ਅਧਿਕਾਰੀਆਂ ਅਨੁਸਾਰ ਇਹ ਕਦਮ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਚੁੱਕਿਆ ਗਿਆ। ਪੁਲਿਸ ਮੁਤਾਬਕ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਰਹੀ ਅਤੇ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋਇਆ।