Punjab

ਕਿਸਾਨ ਪਰਿਵਾਰ ਦੇ ਘਰ ਵੱਡੀ ਚੋਰੀ, 45 ਤੋਲੇ ਸੋਨਾ ਤੇ 5 ਲੱਖ ਨਕਦ ਗਾਇਬ

ਕਿਸਾਨ ਪਰਿਵਾਰ ਦੇ ਘਰ ਵੱਡੀ ਚੋਰੀ, 45 ਤੋਲੇ ਸੋਨਾ ਤੇ 5 ਲੱਖ ਨਕਦ ਗਾਇਬ

ਕਿਸਾਨ ਦੇ ਘਰ ਵੱਡੀ ਚੋਰੀ: 45 ਤੋਲੇ ਸੋਨਾ ਤੇ 5 ਲੱਖ ਦੀ ਨਕਦੀ ਲੈ ਉੱਡੇ ਚੋਰ, ਪਰਿਵਾਰ ਨੇ ਜਤਾਇਆ ਭੇਤੀ ਹੋਣ ਦਾ ਸ਼ੱਕ

ਅੰਮ੍ਰਿਤਸਰ: ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜਾਨਿਆ ਵਿੱਚ ਇੱਕ ਕਿਸਾਨ ਪਰਿਵਾਰ ਦੇ ਘਰ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਰਾਤ ਦੇ ਸਮੇਂ ਘਰ ਵਿੱਚ ਦਾਖਲ ਹੋ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਕੀਮਤੀ ਸੋਨੇ ਦੇ ਗਹਿਣੇ ਚੋਰੀ ਕਰ ਲਏ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਵਾਰਦਾਤ ਤੋਂ ਪਹਿਲਾਂ ਚੋਰਾਂ ਵੱਲੋਂ ਕੋਈ ਬੇਹੋਸ਼ੀ ਵਾਲਾ ਸਪਰੇਅ ਜਾਂ ਦਵਾਈ ਵਰਤੀ ਗਈ ਹੋ ਸਕਦੀ ਹੈ, ਜਿਸ ਕਾਰਨ ਘਰ ਦੇ ਕਿਸੇ ਵੀ ਮੈਂਬਰ ਨੂੰ ਘਟਨਾ ਦਾ ਪਤਾ ਨਹੀਂ ਲੱਗਿਆ।ਘਰ ਦੇ ਮਾਲਕ ਬਲਵਿੰਦਰ ਸਿੰਘ ਅਨੁਸਾਰ ਰਾਤ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਰੋਜ਼ਾਨਾ ਕੰਮਕਾਜ ਤੋਂ ਬਾਅਦ ਸੌਂ ਗਏ ਸਨ। ਸਵੇਰੇ ਜਦੋਂ ਪਰਿਵਾਰ ਜਾਗਿਆ ਤਾਂ ਘਰ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਮਿਲਿਆ। ਅੰਦਰ ਜਾ ਕੇ ਦੇਖਿਆ ਗਿਆ ਤਾਂ ਅਲਮਾਰੀਆਂ, ਸੰਦੂਕਾਂ ਅਤੇ ਬ੍ਰੀਫਕੇਸਾਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਮਾਨ ਖਿਲਰਿਆ ਪਿਆ ਸੀ।

Amritsar gold loot

ਪਰਿਵਾਰ ਦਾ ਕਹਿਣਾ ਹੈ ਕਿ ਚੋਰ ਘਰ ਵਿੱਚ ਰੱਖਿਆ ਕਰੀਬ 40 ਤੋਂ 45 ਤੋਲੇ ਸੋਨਾ ਅਤੇ ਲਗਭਗ 5 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਰਕਮ ਖੇਤੀਬਾੜੀ ਨਾਲ ਸਬੰਧਤ ਕੰਮਾਂ ਅਤੇ ਨਵਾਂ ਟਰੈਕਟਰ ਖਰੀਦਣ ਲਈ ਇਕੱਠੀ ਕੀਤੀ ਗਈ ਸੀ। ਚੋਰੀ ਹੋਏ ਗਹਿਣਿਆਂ ਵਿੱਚ ਵਿਦੇਸ਼ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਅਤੇ ਵਿਆਹੀ ਹੋਈ ਧੀ ਦੇ ਗਹਿਣੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

Amritsar gold loot

ਪਰਿਵਾਰ ਦੀ ਮੈਂਬਰ ਗੁਰਦੀਪ ਕੌਰ ਨੇ ਦੱਸਿਆ ਕਿ ਚੋਰਾਂ ਨੇ ਘਰ ਦਾ ਹਰ ਕੋਨਾ ਖੰਗਾਲਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਘਰ ਦੀ ਪੂਰੀ ਜਾਣਕਾਰੀ ਸੀ, ਕਿਉਂਕਿ ਸਿਰਫ਼ ਉਹੀ ਥਾਵਾਂ ਨਿਸ਼ਾਨਾ ਬਣਾਈਆਂ ਗਈਆਂ ਜਿੱਥੇ ਕੀਮਤੀ ਸਮਾਨ ਅਤੇ ਨਕਦੀ ਰੱਖੀ ਹੋਈ ਸੀ।ਪਰਿਵਾਰਕ ਰਿਸ਼ਤੇਦਾਰਾਂ ਨੇ ਵੀ ਇਸ ਘਟਨਾ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਰਾਂ ਨੂੰ ਘਰ ਦੀ ਬਣਤਰ ਅਤੇ ਕੀਮਤੀ ਸਮਾਨ ਬਾਰੇ ਪਹਿਲਾਂ ਤੋਂ ਜਾਣਕਾਰੀ ਸੀ। ਨਾਲ ਹੀ ਉਨ੍ਹਾਂ ਨੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਵੀ ਕੀਤੀ ਹੈ।

Amritsar gold loot

ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਚੋਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਤਕਨੀਕੀ ਅਤੇ ਹੋਰ ਸਬੂਤਾਂ ਦੀ ਮਦਦ ਲਈ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼