Punjab

ਮੱਖੂ ਕਤਲ ਕਾਂਡ ਦੇ ਮੁਲਜ਼ਮ ਦਾ ਐਨਕਾਊਂਟਰ, ਪੁਲਿਸ ‘ਤੇ ਫਾਇਰਿੰਗ ਤੋਂ ਬਾਅਦ ਹੋਇਆ ਜ਼ਖ਼ਮੀ

ਮੱਖੂ ਕਤਲ ਕਾਂਡ ਦੇ ਮੁਲਜ਼ਮ ਦਾ ਐਨਕਾਊਂਟਰ, ਪੁਲਿਸ ‘ਤੇ ਫਾਇਰਿੰਗ ਤੋਂ ਬਾਅਦ ਹੋਇਆ ਜ਼ਖ਼ਮੀ

ਮੱਖੂ ਕਤਲ ਕਾਂਡ ਦੇ ਮੁਲਜ਼ਮ ਦਾ ਐਨਕਾਊਂਟਰ, ਪੁਲਿਸ ‘ਤੇ ਫਾਇਰਿੰਗ ਤੋਂ ਬਾਅਦ ਹੋਇਆ ਜ਼ਖ਼ਮੀ

ਫਿਰੋਜ਼ਪੁਰ: ਮੱਖੂ ਵਿੱਚ ਕਾਰੋਬਾਰੀ ਗੁਰਚਰਨ ਸਿੰਘ ਉਰਫ਼ ਕਾਲਾ ਬਾਬਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਸਾਹਮਣੇ ਆਇਆ ਹੈ। ਪੁਲਿਸ ਹਿਰਾਸਤ ਵਿੱਚ ਮੌਜੂਦ ਮੁਲਜ਼ਮ ਵਿਸ਼ਨੂ ਠਾਕੁਰ ਨੇ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਕਾਬੂ ਕਰਕੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਨੇ ਇਲਾਕੇ ਦੀ ਰੇਕੀ ਕੀਤੀ ਸੀ ਅਤੇ ਹਥਿਆਰ ਇੱਕ ਗੁਪਤ ਥਾਂ ‘ਤੇ ਲੁਕਾ ਕੇ ਰੱਖੇ ਸਨ।

MAKHU GABA MURDER CASE
ਮਖੂ ਕਤਲ ਕਾਂਡ

ਪੁਲਿਸ ਮੁਤਾਬਕ ਬਰਾਮਦਗੀ ਦੌਰਾਨ ਵਿਸ਼ਨੂ ਠਾਕੁਰ ਨੇ ਅਚਾਨਕ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਚੱਲੀ ਗੋਲੀ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤੁਰੰਤ ਉਸ ਨੂੰ ਮੁੜ ਕਾਬੂ ਕਰਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਰਾਜਸਥਾਨ ਨਾਲ ਵੀ ਜੁੜਿਆ ਹੋਇਆ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਰਾਜਸਥਾਨ ਸਰਕਾਰ ਵੱਲੋਂ 10 ਹਜ਼ਾਰ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਮੁਲਜ਼ਮਾਂ ਦੀ ਭਾਲ ਲਈ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਜੰਮੂ-ਕਸ਼ਮੀਰ ਵਿੱਚ ਲੁਕੇ ਹੋਏ ਸਨ। ਇਸ ਸੂਚਨਾ ਦੇ ਆਧਾਰ ‘ਤੇ ਪੰਜਾਬ ਪੁਲਿਸ, AGTF ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਛਾਪੇਮਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

MAKHU GABA MURDER CASE
ਹਥਿਆਰ ਬਰਾਮਦ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੱਖੂ ਦੇ ਪ੍ਰਸਿੱਧ ਕਾਰੋਬਾਰੀ ਗੁਰਚਰਨ ਸਿੰਘ ਬਾਬਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਕਥਿਤ ਸ਼ੂਟਰਾਂ ਦੀ ਪਛਾਣ ਵਿਸ਼ਨੂ ਕੁਮਾਰ ਅਤੇ ਰਾਹੁਲ ਮਹਾਵਰ ਵਜੋਂ ਹੋਈ ਸੀ, ਜੋ ਦੋਵੇਂ ਰਾਜਸਥਾਨ ਦੇ ਰਹਿਣ ਵਾਲੇ ਹਨ। ਹੁਣ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਅਤੇ ਐਨਕਾਊਂਟਰ ਦੀ ਘਟਨਾ ਤੋਂ ਬਾਅਦ ਮੱਖੂ ਕਤਲ ਕਾਂਡ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼