Punjab

ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ‘ਗੁਰਬਾਣੀ ਨਾਲੋਂ ਤੋੜਨ ਵਾਲਾ ਕੋਈ ਕਾਨੂੰਨ ਮਨਜ਼ੂਰ ਨਹੀਂ’

ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ‘ਗੁਰਬਾਣੀ ਨਾਲੋਂ ਤੋੜਨ ਵਾਲਾ ਕੋਈ ਕਾਨੂੰਨ ਮਨਜ਼ੂਰ ਨਹੀਂ’

ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ‘ਗੁਰਬਾਣੀ ਨਾਲੋਂ ਤੋੜਨ ਵਾਲਾ ਕੋਈ ਕਾਨੂੰਨ ਮਨਜ਼ੂਰ ਨਹੀਂ’

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪਾਵਨ ਗੁਰਗੱਦੀ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਵਿਸ਼ੇਸ਼ ਜਲੌ ਸਜਾਏ ਗਏ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕੀਤੀ।

May be an image of temple
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ, ਜਦਕਿ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਮੀਰੀ-ਪੀਰੀ ਦੇ ਸਿਧਾਂਤ ਨੂੰ ਅਪਣਾਉਣ ਦਾ ਦਿੱਤਾ ਸੰਦੇਸ਼

ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਅਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗੁਰਗੱਦੀ ਸੰਭਾਲਣ ਤੋਂ ਬਾਅਦ ਸਿੱਖਾਂ ਨੂੰ ਸ਼ਸਤਰਧਾਰੀ ਬਣਨ, ਚੰਗੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਪ੍ਰੇਰਿਤ ਕੀਤਾ ਸੀ।

ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ‘ਗੁਰਬਾਣੀ ਨਾਲੋਂ ਤੋੜਨ ਵਾਲਾ ਕੋਈ ਕਾਨੂੰਨ ਮਨਜ਼ੂਰ ਨਹੀਂ’

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਗੁਰਬਾਣੀ ਦੇ ਆਸਰੇ ਆਪਣੇ ਆਪ ਨੂੰ ਮਜ਼ਬੂਤ ਬਣਾਇਆ ਹੈ ਅਤੇ ਇਸੇ ਆਤਮਿਕ ਤਾਕਤ ਦੇ ਸਹਾਰੇ ਸਿੱਖ ਯੋਧਿਆਂ ਨੇ ਵੱਡੇ-ਵੱਡੇ ਸੰਘਰਸ਼ ਲੜੇ ਅਤੇ ਜੁਲਮ ਖ਼ਿਲਾਫ਼ ਡਟ ਕੇ ਖੜ੍ਹੇ ਰਹੇ।

ਗੁਰਬਾਣੀ ਤੋਂ ਦੂਰ ਕਰਨ ਦੀਆਂ ਕੋਸ਼ਿਸ਼ਾਂ ਦਾ ਕੀਤਾ ਜ਼ਿਕਰ

ਜਥੇਦਾਰ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੁਝ ਤਾਕਤਾਂ ਅਤੇ ਹਕੂਮਤਾਂ ਅਜਿਹੇ ਬਿਰਤਾਂਤ ਸਿਰਜ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਸਿੱਖਾਂ ਨੂੰ ਗੁਰਬਾਣੀ ਅਤੇ ਸਿੱਖ ਸਿਧਾਂਤਾਂ ਤੋਂ ਦੂਰ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਲਿਆਂਦੇ ਗਏ ਕੁਝ ਨਵੇਂ ਕਾਨੂੰਨਾਂ ਦੀਆਂ ਮੱਦਾਂ ਵੀ ਇਸੇ ਸੋਚ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਕਈ ਸੰਗਤਾਂ ਕਾਨੂੰਨੀ ਡਰ ਕਾਰਨ ਆਪਣੇ ਘਰਾਂ ਵਿੱਚ ਰੱਖੇ ਗੁਟਕਾ ਸਾਹਿਬ ਅਤੇ ਧਾਰਮਿਕ ਪੋਥੀਆਂ ਗੁਰਦੁਆਰਾ ਸਾਹਿਬਾਨ ਵਿੱਚ ਜਮ੍ਹਾਂ ਕਰਵਾ ਰਹੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।

ਸੰਗਤਾਂ ਨੂੰ ਕੀਤੀ ਅਹਿਮ ਅਪੀਲ

ਜਥੇਦਾਰ ਗੜਗੱਜ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਭਰਮ ਵਿੱਚ ਨਾ ਆਉਣ ਅਤੇ ਆਪਣੇ ਘਰਾਂ ਵਿੱਚ ਗੁਰਬਾਣੀ ਦੇ ਪਾਵਨ ਸਰੂਪਾਂ, ਗੁਟਕਾ ਸਾਹਿਬ ਅਤੇ ਪੋਥੀਆਂ ਨੂੰ ਪੂਰੇ ਸਤਿਕਾਰ ਅਤੇ ਮਰਯਾਦਾ ਨਾਲ ਰੱਖਣ। ਉਨ੍ਹਾਂ ਕਿਹਾ ਕਿ ਗੁਰਬਾਣੀ ਹੀ ਸਿੱਖਾਂ ਦਾ ਅਸਲ ਆਸਰਾ ਹੈ ਅਤੇ ਕੋਈ ਵੀ ਕਾਨੂੰਨ ਸਿੱਖਾਂ ਨੂੰ ਗੁਰਬਾਣੀ ਤੋਂ ਵੱਖ ਨਹੀਂ ਕਰ ਸਕਦਾ।

May be an image of one or more people and crowd

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਉਣ ਦਾ ਸੰਕੇਤ

ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਕਾਨੂੰਨ ਵਿੱਚ ਕੁਝ ਸੋਧਾਂ ਕਰਨ ਲਈ ਕਿਹਾ ਗਿਆ ਸੀ, ਪਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਸਕਾਰਾਤਮਕ ਰਵੱਈਆ ਨਹੀਂ ਦਿਖਾਇਆ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਜਾਵੇਗੀ, ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਸਿੱਖ ਪੰਥ ਦੇ ਨਾਮ ਅਧਿਕਾਰਤ ਆਦੇਸ਼ ਜਾਰੀ ਕੀਤਾ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ, ਗੁਰਬਾਣੀ ਨਾਲ ਜੁੜੇ ਰਹਿਣ ਅਤੇ ਮੀਰੀ-ਪੀਰੀ ਦੇ ਸਿਧਾਂਤਾਂ ‘ਤੇ ਪਹਿਰਾ ਦਿੰਦਿਆਂ ਸਮਾਜਿਕ ਅਤੇ ਰਾਜਨੀਤਿਕ ਤੌਰ ‘ਤੇ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼