Punjab

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਮਨਪ੍ਰੀਤ ਇਆਲੀ ਨੇ ਚੁਣਿਆ ਨਵਾਂ ਸਿਆਸੀ ਰਾਹ

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਮਨਪ੍ਰੀਤ ਇਆਲੀ ਨੇ ਚੁਣਿਆ ਨਵਾਂ ਸਿਆਸੀ ਰਾਹ

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਮਨਪ੍ਰੀਤ ਇਆਲੀ ਨੇ ਚੁਣਿਆ ਨਵਾਂ ਸਿਆਸੀ ਰਾਹ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਉਲਟਫੇਰ ਸਾਹਮਣੇ ਆਇਆ ਹੈ। ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਹੁਣ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਹਿੱਸਾ ਬਣਨ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਮਣੀ ਵੱਲੋਂ ਪੁਸ਼ਟੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਇਆਲੀ ਕੱਲ੍ਹ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਹੋਣ ਵਾਲੇ ਇੱਕ ਸਮਾਗਮ ਦੌਰਾਨ ਰਸਮੀ ਤੌਰ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣਗੇ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਤਰਸੇਮ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਤੇਜ਼ ਹੋਈਆਂ ਸਨ ਚਰਚਾਵਾਂ

ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਨਪ੍ਰੀਤ ਇਆਲੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਸੀ ਅਤੇ ਇਸ ਨੂੰ ਕਾਫ਼ੀ ਸਕਾਰਾਤਮਕ ਕਰਾਰ ਦਿੱਤਾ ਗਿਆ ਸੀ।

MLA Manpreet Singh Ayali will join Akali Dal 'Waris Punjab De'
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਲ ਹੋਣਗੇ ਮਨਪ੍ਰੀਤ ਇਆਲੀ

 

 

 

 

 

 

 

 

 

 

ਇਸ ਮੁਲਾਕਾਤ ਤੋਂ ਬਾਅਦ ਹੀ ਮਨਪ੍ਰੀਤ ਇਆਲੀ ਦੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ, ਜਿਨ੍ਹਾਂ ‘ਤੇ ਹੁਣ ਮੋਹਰ ਲੱਗਦੀ ਨਜ਼ਰ ਆ ਰਹੀ ਹੈ।

ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਸੀ ਅਸਤੀਫ਼ਾ

ਮਨਪ੍ਰੀਤ ਇਆਲੀ ਨੇ ਕੁਝ ਸਮਾਂ ਪਹਿਲਾਂ ਅਕਾਲੀ ਦਲ ਪੁਨਰ ਸੁਰਜੀਤ ਦੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਸੁਰਜੀਤ ਸਿੰਘ ਰੱਖੜਾ ਦੇ ਪਾਰਟੀ ਛੱਡਣ ਨਾਲ ਵੀ ਪਾਰਟੀ ਅੰਦਰ ਹਲਚਲ ਮਚ ਗਈ ਸੀ। ਇਆਲੀ ਦੇ ਅਸਤੀਫ਼ੇ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਜਲਦ ਹੀ ਕੋਈ ਵੱਡਾ ਸਿਆਸੀ ਫ਼ੈਸਲਾ ਲੈ ਸਕਦੇ ਹਨ, ਜੋ ਹੁਣ ਸੱਚ ਸਾਬਤ ਹੁੰਦਾ ਦਿਖਾਈ ਦੇ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਲੰਬੇ ਸਮੇਂ ਤੋਂ ਮਤਭੇਦ

ਮਨਪ੍ਰੀਤ ਇਆਲੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਕਾਫ਼ੀ ਸਮੇਂ ਤੋਂ ਮਤਭੇਦ ਚੱਲਦਾ ਆ ਰਿਹਾ ਸੀ। ਉਨ੍ਹਾਂ ਕਈ ਵਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਸਨ ਅਤੇ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਪਾਰਟੀ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ। ਇਸ ਮਾਮਲੇ ਨੂੰ ਲੈ ਕੇ ਕਈ ਵਾਰ ਜਨਤਕ ਮੰਚਾਂ ਤੋਂ ਵੀ ਅਸਹਿਮਤੀ ਸਾਹਮਣੇ ਆਈ ਸੀ।

ਸਿਆਸੀ ਸਫ਼ਰ ਅਤੇ ਚੋਣੀ ਰਿਕਾਰਡ

ਮਨਪ੍ਰੀਤ ਇਆਲੀ ਪੰਜਾਬ ਦੀ ਸਿਆਸਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹਨ। ਉਹ 2014 ਦੀ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ, ਹਾਲਾਂਕਿ ਉਸ ਚੋਣ ਵਿੱਚ ਉਨ੍ਹਾਂ ਨੂੰ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਉਹ 2007 ਤੋਂ 2013 ਤੱਕ ਜ਼ਿਲ੍ਹਾ ਪਰਿਸ਼ਦ ਲੁਧਿਆਣਾ ਦੇ ਚੇਅਰਮੈਨ ਵੀ ਰਹੇ। 2012 ਵਿੱਚ ਉਹ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਚੁਣੇ ਗਏ। 2017 ਵਿੱਚ ਹਾਰ ਦੇ ਬਾਵਜੂਦ 2019 ਦੀ ਜ਼ਿਮਨੀ ਚੋਣ ਜਿੱਤ ਕੇ ਮੁੜ ਵਿਧਾਨ ਸਭਾ ਪਹੁੰਚੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਜਿੱਤ ਦਰਜ ਕੀਤੀ।

ਹਲਕੇ ਵਿੱਚ ਮਜ਼ਬੂਤ ਪਕੜ

ਮੁੱਲਾਂਪੁਰ ਦਾਖਾ ਹਲਕੇ ਵਿੱਚ ਮਨਪ੍ਰੀਤ ਇਆਲੀ ਦੀ ਮਜ਼ਬੂਤ ਸਿਆਸੀ ਪਕੜ ਮੰਨੀ ਜਾਂਦੀ ਹੈ। ਤਿੰਨ ਵਾਰ ਵਿਧਾਇਕ ਰਹਿ ਚੁੱਕੇ ਇਆਲੀ ਖੇਤੀਬਾੜੀ ਅਤੇ ਰੀਅਲ ਅਸਟੇਟ ਖੇਤਰ ਨਾਲ ਵੀ ਜੁੜੇ ਹੋਏ ਹਨ।ਹੁਣ ਉਨ੍ਹਾਂ ਦੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਿਆਸੀ ਪ੍ਰਭਾਵਾਂ ‘ਤੇ ਸਭ ਦੀ ਨਜ਼ਰ ਰਹੇਗੀ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼