Punjab

ਰੂਪਨਗਰ ‘ਚ ਸਿਆਸੀ ਡਰਾਮਾ: ਇੱਕ ਘੰਟੇ ਵਿੱਚ ‘ਆਪ’ ਬਲਾਕ ਪ੍ਰਧਾਨ ਨੇ ਦੋ ਵਾਰ ਬਦਲੀ ਪਾਰਟੀ

ਰੂਪਨਗਰ ‘ਚ ਸਿਆਸੀ ਡਰਾਮਾ: ਇੱਕ ਘੰਟੇ ਵਿੱਚ ‘ਆਪ’ ਬਲਾਕ ਪ੍ਰਧਾਨ ਨੇ ਦੋ ਵਾਰ ਬਦਲੀ ਪਾਰਟੀ

ਰੂਪਨਗਰ ‘ਚ ਸਿਆਸੀ ਡਰਾਮਾ: ਇੱਕ ਘੰਟੇ ਵਿੱਚ ‘ਆਪ’ ਬਲਾਕ ਪ੍ਰਧਾਨ ਨੇ ਦੋ ਵਾਰ ਬਦਲੀ ਪਾਰਟੀ

ਰੂਪਨਗਰ/ਮੋਰਿੰਡਾ: ਮੋਰਿੰਡਾ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਬਲਾਕ ਪ੍ਰਧਾਨ ਮਨਜੀਤ ਕੌਰ ਨੇ ਇੱਕ ਹੀ ਦਿਨ ਵਿੱਚ ਦੋ ਵਾਰ ਪਾਰਟੀ ਬਦਲ ਕੇ ਸਿਆਸੀ ਹਲਚਲ ਪੈਦਾ ਕਰ ਦਿੱਤੀ। ਜਾਣਕਾਰੀ ਮੁਤਾਬਕ, ਮਨਜੀਤ ਕੌਰ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਸਥਾਨ ‘ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਈ ਸੀ। ਪਰ ਹੈਰਾਨੀਜਨਕ ਤੌਰ ‘ਤੇ ਕੁਝ ਹੀ ਸਮੇਂ ਬਾਅਦ ਉਹ ਮੁੜ ਆਮ ਆਦਮੀ ਪਾਰਟੀ ਵਿੱਚ ਵਾਪਸ ਆ ਗਈ।

Changed party twice in a day in Ropar: First AAP block president joined Congress, then returned to AAP

ਇਸ ਦੌਰਾਨ ਉਨ੍ਹਾਂ ਦੇ ਬਿਆਨਾਂ ਵਿੱਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ, ਪਰ ਬਾਅਦ ਵਿੱਚ ‘ਆਪ’ ਵਿੱਚ ਵਾਪਸੀ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਗੱਲਾਂ ਵਿੱਚ ਆ ਗਈਆਂ ਸਨ, ਜਿਸ ਕਾਰਨ ਉਹ ਗਲਤ ਫੈਸਲਾ ਕਰ ਬੈਠੀਆਂ।ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਹ ਆਪਣੀ ਪਾਰਟੀ ਨਾਲ ਵਫ਼ਾਦਾਰ ਹਨ ਅਤੇ ਮੁੜ ਆਮ ਆਦਮੀ ਪਾਰਟੀ ਵਿੱਚ ਵਾਪਸ ਆ ਕੇ ਖੁਦ ਨੂੰ ਗਲਤ ਫੈਸਲੇ ਤੋਂ ਵਾਪਸ ਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨੇ ਵੀ ਉਨ੍ਹਾਂ ਤੋਂ ਸਪਸ਼ਟੀਕਰਨ ਲਿਆ, ਜਿਸ ‘ਤੇ ਉਨ੍ਹਾਂ ਨੇ ਆਪਣੀ ਗਲਤੀ ਮੰਨ ਲਈ। ਉਧਰ ਮੋਰਿੰਡਾ ਦੀ ਨਗਰ ਕੌਂਸਲ ਵਿੱਚ ਪਹਿਲਾਂ ਹੀ ਸਿਆਸੀ ਸਰਗਰਮੀ ਤੇਜ਼ ਹੈ, ਜਿੱਥੇ ਕੁੱਲ 15 ਵਾਰਡਾਂ ਵਿੱਚੋਂ 10 ਕੌਂਸਲਰ ਕਾਂਗਰਸ ਦੇ ਹਨ ਅਤੇ ਕੁਝ ਆਜ਼ਾਦ ਕੌਂਸਲਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਘਟਨਾ ਨਾਲ ਇਲਾਕੇ ਦੀ ਸਿਆਸਤ ਹੋਰ ਗਰਮਾ ਗਈ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼