Punjab

ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ, ਕਿਹਾ- ਵਿਧਾਇਕੀ ਤੋਂ ਨਹੀਂ ਦੇਵਾਂਗਾ ਅਸਤੀਫਾ

ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ, ਕਿਹਾ- ਵਿਧਾਇਕੀ ਤੋਂ ਨਹੀਂ ਦੇਵਾਂਗਾ ਅਸਤੀਫਾ

ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ, ਕਿਹਾ- ਵਿਧਾਇਕੀ ਤੋਂ ਨਹੀਂ ਦੇਵਾਂਗਾ ਅਸਤੀਫਾ

ਚੰਡੀਗੜ੍ਹ: ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਸਮੀ ਤੌਰ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਆਪਣੀ ਸਿਆਸੀ ਸਾਂਝ ਦਾ ਐਲਾਨ ਕਰ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਇਸ ਵੇਲੇ ਜਥੇਬੰਦਕ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਚੋਣ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲਈ ਉਹ ਫਿਲਹਾਲ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਲਈ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨਾਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਹੋਰ ਆਗੂ ਜੁੜੇ ਹੋਏ ਹਨ।

Manpreet Ayali press conference

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪੰਜਾਬ ਦੇ ਹੱਕਾਂ, ਨੌਜਵਾਨਾਂ ਨਾਲ ਜੁੜੇ ਮੁੱਦਿਆਂ ਅਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਬੰਧੀ ਅਵਾਜ਼ ਬੁਲੰਦ ਕਰਨਗੇ। ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਪਾਰਟੀ ਲੋਕਤੰਤਰੀ ਢੰਗ ਨਾਲ ਆਪਣੀ ਸਿਆਸੀ ਯਾਤਰਾ ਜਾਰੀ ਰੱਖੇਗੀ। ਅਕਾਲੀ-ਭਾਜਪਾ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਫਿਰਕੂ ਏਕਤਾ ਅਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਭਵਿੱਖ ਲਈ ਇੱਕ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ਹੈ ਅਤੇ ਉਹ ਵੱਖ-ਵੱਖ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ਕਰਨਗੇ।

BJP may be able to offset the impact of Akali exit | India News

ਈਡੀ ਦੀਆਂ ਛਾਪੇਮਾਰੀਆਂ ਬਾਰੇ ਗੱਲ ਕਰਦਿਆਂ ਇਆਲੀ ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਚੋਣੀ ਮਾਹੌਲ ਦੌਰਾਨ ਅਜਿਹੀਆਂ ਕਾਰਵਾਈਆਂ ‘ਤੇ ਸਵਾਲ ਉੱਠਦੇ ਹਨ। ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਚੋਣਾਂ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ, ਕਿਉਂਕਿ ਇਨ੍ਹਾਂ ਰਾਹੀਂ ਹੀ ਸਪੱਸ਼ਟ ਹੋਵੇਗਾ ਕਿ ਪੰਥ ਕਿਸ ਧਿਰ ਨੂੰ ਆਪਣਾ ਸਮਰਥਨ ਦਿੰਦਾ ਹੈ।ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ, ਹੱਕਾਂ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਲੋਕਾਂ ਨੇ ਵੱਡੇ ਫ਼ਤਵੇ ਨਾਲ ਉਨ੍ਹਾਂ ਨੂੰ ਸੰਸਦ ਤੱਕ ਪਹੁੰਚਾਇਆ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਮਨਪ੍ਰੀਤ ਇਆਲੀ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਇੱਕ ਤਜਰਬੇਕਾਰ ਸਿਆਸੀ ਆਗੂ ਦਾ ਸਾਥ ਮਿਲਿਆ ਹੈ, ਜਿਸ ਨਾਲ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼