Punjab

ਮਜੀਠਾ ‘ਚ ਬਜ਼ੁਰਗ ਦੀ ਮੌਤ ‘ਤੇ ਵਿਵਾਦ, ਪੁਲਿਸ ‘ਤੇ ਲੱਗੇ ਕੁੱਟਮਾਰ ਦੇ ਦੋਸ਼

ਮਜੀਠਾ ‘ਚ ਬਜ਼ੁਰਗ ਦੀ ਮੌਤ ‘ਤੇ ਵਿਵਾਦ, ਪੁਲਿਸ ‘ਤੇ ਲੱਗੇ ਕੁੱਟਮਾਰ ਦੇ ਦੋਸ਼

ਮਜੀਠਾ ‘ਚ ਬਜ਼ੁਰਗ ਦੀ ਮੌਤ ‘ਤੇ ਵਿਵਾਦ, ਪੁਲਿਸ ‘ਤੇ ਲੱਗੇ ਕੁੱਟਮਾਰ ਦੇ ਦੋਸ਼

ਮਜੀਠਾ: ਪੰਜਾਬ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਮਜੀਠਾ ਇਲਾਕੇ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਵੱਲੋਂ ਨਿਰਮਲ ਸਿੰਘ ਨਾਲ ਕਥਿਤ ਤੌਰ ‘ਤੇ ਖਿੱਚਧੂਹ ਅਤੇ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਜ਼ੁਰਗ ਨੂੰ ਡਾਂਗਾਂ ਨਾਲ ਮਾਰਿਆ ਗਿਆ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਮਜੀਠਾ ‘ਚ ਬਜ਼ੁਰਗ ਦੀ ਮੌਤ ‘ਤੇ ਵਿਵਾਦ, ਪੁਲਿਸ ‘ਤੇ ਲੱਗੇ ਕੁੱਟਮਾਰ ਦੇ ਦੋਸ਼

ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਟਾਹਲੀ ਸਾਹਿਬ ਬੱਸ ਅੱਡੇ ‘ਤੇ ਮ੍ਰਿਤਕ ਦੇਹ ਰੱਖ ਕੇ ਧਰਨਾ ਲਗਾਇਆ ਅਤੇ ਇਨਸਾਫ਼ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਮਜੀਠਾ ‘ਚ ਬਜ਼ੁਰਗ ਦੀ ਮੌਤ ‘ਤੇ ਵਿਵਾਦ, ਪੁਲਿਸ ‘ਤੇ ਲੱਗੇ ਕੁੱਟਮਾਰ ਦੇ ਦੋਸ਼

ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਨਿਰਮਲ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਮਜੀਠਾ ‘ਚ ਬਜ਼ੁਰਗ ਦੀ ਮੌਤ ‘ਤੇ ਵਿਵਾਦ, ਪੁਲਿਸ ‘ਤੇ ਲੱਗੇ ਕੁੱਟਮਾਰ ਦੇ ਦੋਸ਼

ਇਸ ਮਾਮਲੇ ਦੌਰਾਨ ਇੱਕ ਹੋਰ ਵਿਵਾਦ ਵੀ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਧਰਨੇ ‘ਤੇ ਬੈਠੇ ਨਿਰਮਲ ਸਿੰਘ ਦੇ ਅਪਾਹਿਜ ਪੁੱਤਰ ਸ਼ਮਸ਼ੇਰ ਸਿੰਘ ਨਾਲ ਵੀ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ। ਜਾਣਕਾਰੀ ਮੁਤਾਬਕ ਪੁਲਿਸ ਸ਼ਮਸ਼ੇਰ ਸਿੰਘ ਨੂੰ ਪੁੱਛਗਿੱਛ ਲਈ ਥਾਣੇ ਲੈ ਕੇ ਗਈ ਸੀ।ਮਾਮਲੇ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ ਅਤੇ ਲੋਕਾਂ ਵੱਲੋਂ ਘਟਨਾ ਦੀ ਨਿਰਪੱਖ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਪੋਸਟਮਾਰਟਮ ਰਿਪੋਰਟ ਅਤੇ ਅਗਲੀ ਜਾਂਚ ‘ਤੇ ਟਿਕੀਆਂ ਹੋਈਆਂ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼