Punjab

40 ਡਿਗਰੀ ਤੋਂ ਪਾਰ ਪਾਰਾ, ਗਰਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ

40 ਡਿਗਰੀ ਤੋਂ ਪਾਰ ਪਾਰਾ, ਗਰਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ

40 ਡਿਗਰੀ ਤੋਂ ਪਾਰ ਪਾਰਾ, ਗਰਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ

ਚੰਡੀਗੜ੍ਹ: ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦੋ ਦਿਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ 48 ਘੰਟਿਆਂ ਲਈ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 9 ਅਤੇ 10 ਜੂਨ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਿੱਖੀ ਗਰਮੀ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਦੱਖਣ-ਪੱਛਮੀ ਅਤੇ ਕੇਂਦਰੀ ਪੰਜਾਬ ਦੇ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਹੋ ਸਕਦਾ ਹੈ। ਲਗਾਤਾਰ ਵੱਧ ਰਹੇ ਪਾਰੇ ਕਾਰਨ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। ਪਠਾਨਕੋਟ ਅਤੇ ਮੋਹਾਲੀ ਨੂੰ ਛੱਡ ਕੇ ਬਾਕੀ ਕਈ ਖੇਤਰਾਂ ਵਿੱਚ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ।

Heatwave Alert: CM Yogi Directs Action Plan For UP, Tips to Stay Safe

ਹਾਲਾਂਕਿ ਮੌਸਮ ਮਾਹਿਰਾਂ ਮੁਤਾਬਕ 11 ਜੂਨ ਤੋਂ ਹਾਲਾਤਾਂ ਵਿੱਚ ਕੁਝ ਸੁਧਾਰ ਹੋਣ ਦੀ ਉਮੀਦ ਹੈ। ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਆ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

Red alert in 4 states due to heatwave, mercury soars to 45.4 degrees -  India Today

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਹੀਟਵੇਵ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼