Punjab

ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਇਤਿਹਾਸਕ ਗੁਰਧਾਮਾਂ ਦੇ ਕਰਨਗੇ ਦਰਸ਼ਨ

ਅੰਮ੍ਰਿਤਸਰ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਵਿਚਕਾਰ ਇਹ ਜਥਾ ਅਟਾਰੀ-ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ।

May be an image of temple

ਐਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠ ਜਾ ਰਹੇ ਇਸ ਜਥੇ ਲਈ ਕੁੱਲ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 541 ਨੂੰ ਵੀਜ਼ਾ ਜਾਰੀ ਹੋਇਆ, ਜਦਕਿ 20 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ।ਸ਼ਰਧਾਲੂ 20 ਜੂਨ ਤੱਕ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਅਤੇ ਲਾਹੌਰ ਸਥਿਤ ਡੇਰਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਸ ਦੌਰਾਨ ਉਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕਰਨਗੇ।

ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਇਤਿਹਾਸਕ ਗੁਰਧਾਮਾਂ ਦੇ ਕਰਨਗੇ ਦਰਸ਼ਨ

ਜਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨਾ ਉਨ੍ਹਾਂ ਦੀ ਲੰਬੇ ਸਮੇਂ ਤੋਂ ਮਨ ਦੀ ਇੱਛਾ ਸੀ। ਮੋਗਾ ਦੇ ਮੇਜਰ ਸਿੰਘ ਨੇ ਦੱਸਿਆ ਕਿ ਉਹ ਪਹਿਲੀ ਵਾਰ ਇਸ ਯਾਤਰਾ ’ਤੇ ਜਾ ਰਹੇ ਹਨ ਅਤੇ ਸਾਰਾ ਪਰਿਵਾਰ ਇਸ ਮੌਕੇ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਪ੍ਰਸਿੱਧ ਲੇਖਕ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਨੇ ਕਿਹਾ ਕਿ ਸਾਲਾਂ ਤੋਂ ਕੀਤੀ ਜਾ ਰਹੀ ਅਰਦਾਸ ਅੱਜ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਿੱਖ ਇਤਿਹਾਸ, ਵਿਰਾਸਤ ਅਤੇ ਆਤਮਿਕਤਾ ਨਾਲ ਜੁੜਨ ਦਾ ਵੀ ਵਿਲੱਖਣ ਮੌਕਾ ਹੈ।

martyrdom day of Sri Guru Arjan Dev Ji

ਸ਼ਰਧਾਲੂਆਂ ਨੇ ਯਾਤਰਾ ਦੀ ਸਫਲਤਾ, ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਪ੍ਰਾਪਤ ਹੋਣ ’ਤੇ ਖੁਸ਼ੀ ਪ੍ਰਗਟਾਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼